16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੁਤਲਾਨਵਿੰਡ ਗੁਰਦੁਆਰਾ ਅਟਾਰੀ ਸਾਹਿਬ ਦੇ ਪ੍ਰਬੰਧਕਾਂ ਵਲੋਂ ਫੌਗਿੰਗ ਮਸ਼ੀਨ ਨਾਲ ਇਲਾਕੇ 'ਚ ਕੀਤੀ ਸਪਰੇਅ

Ad Position 21
No active advertisement
ਅਜੀਤ ਡੈਸਕ 31-08-2025
ਸੁਲਤਾਨਵਿੰਡ, 30 ਅਗਸਤ (ਗੁਰਨਾਮ ਸਿੰਘ ਬੁੱਟਰ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਸੁਲਤਾਨਵਿੰਡ ਸਥਿਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਦੇ ਪ੍ਰਬੰਧਕਾਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਭਾਰੀ ਬਰਸਾਤਾਂ ਤੇ ਹੜ੍ਹਾਂ ਦੀ ਸਥਿਤੀ ਨੂੰ ਮੱਦੇਨਜ਼ਰ ਮਲੇਰੀਆ ਤੇ ਡੇਂਗੂ ਵਰਗੀਆਂ ਭਿਆਨਕ ਬਿਮਾਰੀ ਦੀ ਰੋਕਥਾਮ ਲਈ ਮੱਛਰ ਮਾਰਨ ਵਾਲੀ ਫੌਗਿੰਗ ਮਸ਼ੀਨ ਨਾਲ ਪਿੰਡ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ 'ਚ ਸਪਰੇਅ ਕੀਤੀ ਜਾ ਰਹੀ ਹੈ | ਇਸ ਸੰਬੰਧ ਵਿਚ ਗੁ. ਅਟਾਰੀ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਬਰਸਾਤੀ ਮੌਸਮ ਹੋਣ ਦੇ ਬਾਵਜੂਦ ਵੀ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਿਹਤ ਦਾ ਧਿਆਨ ਨਾ ਰੱਖਦਿਆਂ ਕਿਸੇ ਤਰ੍ਹਾਂ ਦੀ ਇਥੇ ਕੋਈ ਸਪਰੇਅ ਤੇ ਜਾਗਰੂਕਤਾ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਫੋਗਿੰਗ ਮਸ਼ੀਨ ਲਿਆ ਕੇ ਸਪਰੇਅ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ ਜੋ ਕਿ ਸ਼ਲਾਘਾਯੋਗ ਹੈ ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵਲੋਂ ਸੁਲਤਾਨਵਿੰਡ ਦੇ ਸਾਰੇ ਇਲਾਕੇ ਵਿਚ ਸਪਰੇਅ ਕੀਤੀ ਜਾਵੇਗੀ ਪਰ ਫਿਰ ਵੀ ਜੋ ਲੋਕ ਆਪਣੇ ਇਲਾਕੇ ਵਿਚ ਸਪਰੇਅ ਕਰਵਾਉਣਾ ਚਾਹੁੰਦੇ ਹਨ ਉਹ ਗੁ. ਸਾਹਿਬ ਦੇ ਪ੍ਰਬੰਧਕਾ ਨਾਲ ਸੰਪਰਕ ਕਰ ਸਕਦੇ ਹਨ | ਇਸ ਮੌਕੇ ਮੈਨੇਜ਼ਰ ਰਛਪਾਲ ਸਿੰਘ, ਮੀਤ ਮੈਨੇਜਰ ਜੁਗਰਾਜ ਸਿੰਘ, ਗ੍ਰੰਥੀ ਭਾਈ ਵਿਜੇਪਾਲ ਸਿੰਘ, ਗ੍ਰੰਥੀ ਭਾਈ ਰਣਜੋਧ ਸਿੰਘ, ਦਿਲਬਾਗ ਸਿੰਘ, ਸੁਖਜਿੰਦਰ ਸਿੰਘ, ਮਲਕੀਤ ਸਿੰਘ ਸੁਰਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ 'ਚ ਕੈਂਪ ਲਾਉਣ ਮੌਕੇ ਭਾਜਪਾ ਆਗੂ ਡਾ. ਰਾਜੂ ਗਿ੍ਫ਼ਤਾਰ ਕੀਤੇ ਜਾਣ ਉਪਰੰਤ ਕੀਤੇ ਰਿਹਾਅ ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਿਖੇ ਐਂਟੀ-ਰੈਗਿੰਗ ਹਫ਼ਤਾ ਸਮਾਪਤ
Ad Position 24