13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਮੁੱਖ ਸਕੱਤਰ ਨੂੰ ਮਿਲਣ ਆਏ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਸਮੇਤ ਕਿਸਾਨ ਆਗੂ ਪੁਲਸ ਨੇ ਹਿਰਾਸਤ 'ਚ ਲਏ

Ad Position 21
No active advertisement
ਅਜੀਤ ਡੈਸਕ 01-09-2025

ਅਜਨਾਲਾ, ਚਮਿਆਰੀ, 31 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਗਪ੍ਰੀਤ ਸਿੰਘ ਜÏਹਲ)-ਹੜ੍ਹ ਪ੍ਰਭਾਵਿਤ ਖੇਤਰ ਅਜਨਾਲਾ ਦੇ ਪਿੰਡ ਮਾਕੋਵਾਲ ਦੇ ਇਕ ਸਕੂਲ 'ਚ ਪਹੁੰਚੇ ਮੁੱਖ ਸਕੱਤਰ ਕੇ.ਈ.ਪੀ ਸਿਨਹਾ ਨੂੰ ਹੜ੍ਹ ਵਿੱਚ ਡੁੱਬੇ ਪਿੰਡਾਂ ਦੇ ਲੋਕ ਆਪਣੀਆਂ ਮੁਸ਼ਕਲਾਂ ਦੱਸਣ ਲਈ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਅਤੇ ਮੀਤ ਪ੍ਰਧਾਨ ਅਵਤਾਰ ਸਿੰਘ ਜੱਸੜ ਦੀ ਅਗਵਾਈ ਵਿਚ ਪਹੁੰਚੇ ਤਾਂ ਉਨ੍ਹਾਂ ਨੂੰ ਮੁੱਖ ਸਕੱਤਰ ਵਲੋਂ ਮਿਲਣ ਤੋਂ ਇੰਨਕਾਰ ਕਰ ਦਿੱਤਾ ਜਿਸ ਤੇ ਕਿਸਾਨਾਂ ਨੇ ਨਾਅਰੇਬਾਜੀ ਕੀਤੀ ਤਾਂ ਕਿਸਾਨ ਆਗੂਆਂ ਸਮੇਤ ਕਿਸਾਨਾਂ ਨੂੰ ਪੁਲਸ ਵੱਲੋਂ ਹਿਰਾਸਤ ਵਿਚ ਲੈ ਲਿਆ | ਕਿਸਾਨ ਆਗੂਆਂ ਨੂੰ ਤਿੰਨ ਘੰਟੇ ਹਿਰਾਸਤ ਵਿੱਚ ਰੱਖਣ ਤੋਂ ਬਾਅਦ ਹੇਠਲੇ ਅਧਿਕਾਰੀਆਂ ਨੂੰ ਰਿਹਾਅ ਕਰਨ ਦਾ ਹੁਕਮ ਦੇ ਦਿੱਤਾ ਗਿਆ ¢ ਇਸ ਸਮੇਂ ਕਿਸਾਨ ਆਗੂ ਸਵਿੰਦਰ ਸਿੰਘ ਨਾਨੋਕੇ, ਨੰਬਰਦਾਰ ਦਿਲਬਾਗ ਸਿੰਘ ਮਾਕੋਵਾਲ, ਸਰਪੰਚ ਸੁਖਜੀਤ ਸਿੰਘ ਜੱਸੜ, ਮੇਜ਼ਰ ਸਿੰਘ ਨਾਨੋਕੇ, ਮੇਜਰ ਸਿੰਘ ਜੱਸੜ, ਜਸਬੀਰ ਸਿੰਘ ਨਾਨੋਕੇ, ਗਗਨਦੀਪ ਸਿੰਘ ਮਾਕੋਵਾਲ, ਪਰਗਟ ਸਿੰਘ ਨਾਨੋਕੇ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੀ ਮਾਰ ਝੱਲ ਰਹੇ ਅਜਨਾਲਾ ਅਤੇ ਰਮਦਾਸ ਖੇਤਰ ਦੇ ਲੋਕਾਂ ਨੂੰ ਹੁਣ ਮੀਂਹ ਨੇ ਝੰਬਿਆ ਅਗਲੀ ਖ਼ਬਰ ਪਿੰਡ ਬਰਮਾ ਵਿਚ ਨਾਜਾਇਜ਼ ਸ਼ਰਾਬ ਭਰਨ ਵਾਲੇ ਰੈਕੇਟ ਦਾ ਪਰਦਾਫ਼ਾਸ਼, ਦੋਸ਼ੀ ਗਿ੍ਫ਼ਤਾਰ
Ad Position 24