12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸ਼ਹੀਦੀ ਨਗਰ ਕੀਰਤਨ ਬਨਾਰਸ ਤੋਂ ਇਲਾਹਾਬਾਦ ਲਈ ਰਵਾਨਾ <br/>

Ad Position 21
No active advertisement
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਗੁ: ਗੁਰੂ ਬਾਗ ਬਨਾਰਸ ਉੱਤਰ ਪ੍ਰਦੇਸ਼ ਤੋਂ ਰਵਾਨਾ ਹੋਣ ਮੌਕੇ | ਅਜੀਤ : ਤਸਵੀਰ <br/> 01-09-2025
ਅੰਮਿ੍ਤਸਰ, 31 ਅਗਸਤ (ਵਿਸ਼ੇਸ਼ ਪ੍ਰਤੀਨਿੱਧ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਕੀਤਾ ਗਿਆ ਸ਼ਹੀਦੀ ਨਗਰ ਕੀਰਤਨ ਗੁ: ਗੁਰੂ ਬਾਗ ਬਨਾਰਸ ਉੱਤਰ ਪ੍ਰਦੇਸ਼ ਤੋਂ ਅਗਲੇ ਪੜਾਅ ਇਲਾਹਾਬਾਦ ਲਈ ਰਵਾਨਾ ਹੋਇਆ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ-ਜਸ ਨਾਲ ਜੋੜਿਆ | ਇਸ ਮੌਕੇ ਸਥਾਨਕ ਬੱਚਿਆਂ ਨੇ ਵੀ ਗੁਰਬਾਣੀ ਕੀਰਤਨ ਸਰਵਣ ਕਰਵਾ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ | ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਸਾਰੇ ਰਸਤੇ ਵਿਚ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡ ਅਕਾਰੀ ਸਕਰੀਨਾਂ 'ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਪ੍ਰਤੀ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ | ਇਹ ਨਗਰ ਕੀਰਤਨ ਰਾਤ ਇਲਾਹਾਬਾਦ ਵਿਖੇ ਪੁੱਜੇਗਾ, ਜਿਥੋਂ 1 ਸਤੰਬਰ ਨੂੰ ਅਗਲੇ ਪੜਾਅ ਕਾਨ੍ਹਪੁਰ ਲਈ ਰਵਾਨਾ ਹੋਵੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਭਾਈ ਅਜੈਬ ਸਿੰਘ ਅਭਿਆਸੀ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਰਾਮ ਸਿੰਘ ਮੁੰਬਈ, ਇੰਚਾਰਜ ਦਵਿੰਦਰ ਸਿੰਘ ਖੁਸ਼ੀਪੁਰ, ਯੂਪੀ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਬਿ੍ਜਪਾਲ ਸਿੰਘ, ਕਰਨ ਸਿੰਘ, ਮੁੱਖ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਓਗਰਾ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਰ੍ਹਦੇ ਮੀਂਹ 'ਚ 300 ਕਰਮਚਾਰੀਆਂ ਨੇ ਕੀਤੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਸਫ਼ਾਈ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮਦਦ ਪਹੁੰਚਾਉਣ ਸੰਬੰਧੀ ਭਾਜਪਾ ਦੀ ਬੈਠਕ ਹੋਈ <br/>
Ad Position 24