12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਸਮੇਤ ਕਈ ਅਕਾਲੀ ਆਗੂ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 01-09-2025
ਵੇਰਕਾ, 31 ਅਗਸਤ (ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਉਤਰੀ 'ਚੋਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦ ਸਰਕਲ ਮਜੀਠਾ ਰੋਡ ਦੇ ਪ੍ਰਧਾਨ ਸਮੇਤ ਇਕ ਦਰਜਨ ਦੇ ਕਰੀਬ ਆਗੂ ਆਪਣੇ ਸਮਰਥਕਾਂ ਸਮੇਤ ਨਗਰ ਸੁਧਾਰ ਟਰੱਸਟ ਅੰਮਿ੍ਤਸਰ ਦੇ ਚੇਅਰਮੈਨ ਅਤੇ ਹਲਕਾ ਉਤਰੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ਕਬੂਲਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ | ਆਮ ਆਦਮੀ ਪਾਰਟੀ ਦੀ ਸਾਫ ਸੁਥਰੀ ਰਾਜਨੀਤੀ ਅਤੇ ਜਨਹਿਤ ਦੀਆਂ ਨੀਤੀਆਂ ਕਾਰਨ ਪਾਰਟੀ ਦਾ ਪਰਿਵਾਰ ਦਿਨੋਂ ਦਿਨ ਵੱਧ ਰਿਹਾ ਹੈ | ਆਮ ਆਦਮੀ ਪਾਰਟੀ ਦੇ ਨਾਰਥ ਹਲਕੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ | ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਆਖਣ ਵਾਲੇ ਸਰਕਲ ਪ੍ਰਧਾਨ ਐਡਵੋਕੇਟ ਸੰਦੀਪ ਸਿੰਘ ਭੁੱਲਰ ਤੋਂ ਇਲਾਵਾ ਅਜੈਪਾਲ ਸਿੰਘ ਗਿੱਲ, ਰਣਦੀਪ ਸਿੰਘ ਬੱਲ, ਅਸ਼ਵਨੀ ਸੋਹੀ, ਦਲਜੀਤ ਕੁਮਾਰ ਜੋਤੀ, ਕਮਲੇਸ਼ ਖੈਰਦੀਨ, ਜਗੀਰ ਸਿੰਘ ਖੈਰਦੀਨ, ਚੰਦੀਪ ਸਿੰਘ ਸੰਧੂ, ਧਰਮਿੰਦਰ ਸਿੰਘ ਗੱਗਾ ਅਤੇ ਸੁਰਿੰਦਰ ਸਿੰਘ ਸ਼ਿੰਦਾ ਆਦਿ ਸ਼ਾਮਲ ਹਨ ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰਨ 'ਤੇ ਕਰਮਜੀਤ ਸਿੰਘ ਰਿੰਟੂ ਨੇ ਜੀ ਆਇਆਂ ਆਖਦਿਆਂ ਸਨਮਾਨਿਤ ਕੀਤਾ | ਇਸ ਮੌਕੇ ਆਪ ਵਿਚ ਸ਼ਾਮਲ ਹੋਏ ਐਡਵੋਕੇਟ ਸੰਦੀਪ ਸਿੰਘ ਭੁੱਲਰ ਅਤੇ ਹੋਰ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਜਨਹਿਤਕਾਰੀ ਨੀਤੀਆਂ ਅਤੇ ਕਰਮਜੀਤ ਸਿੰਘ ਰਿੰਟੂ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ |

Ad Position 22
No active advertisement
ਪਿਛਲੀ ਖ਼ਬਰ ਜੀ. ਐੱਸ. ਟੀ. ਦਰਾਂ 'ਚ ਬਦਲਾਅ ਦੇ ਨਾਲ-ਨਾਲ ਟੈਕਸ ਪ੍ਰਣਾਲੀ ਨੂੰ ਸਰਲ ਬਣਾਉਣ ਦੀ ਲੋੜ-ਸਮੀਰ ਜੈਨ <br/> ਅਗਲੀ ਖ਼ਬਰ ਭਾਜਪਾ ਵਰਕਰਾਂ ਨੇ ਚੁੱਘ ਦੀ ਅਗਵਾਈ 'ਚ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ <br/>
Ad Position 24