22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੀ ਖੇਪ ਰਵਾਨਾ <br/>

Ad Position 21
No active advertisement
ਅਜੀਤ ਡੈਸਕ 02-09-2025
ਅੰਮਿ੍ਤਸਰ, 1 ਸਤੰਬਰ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਤਰਨ ਤਾਰਨ ਰੋਡ ਵਲੋਂ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਹਰਵਿੰਦਰਪਾਲ ਸਿੰਘ ਲਿਟਲ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਤਕਰੀਬਨ 2 ਹਜ਼ਾਰ ਲੰਗਰ ਪੈਕਟ ਤਿਆਰ ਕਰਕੇ ਹੜ੍ਹ ਪੀੜਤਾਂ ਲਈ ਭੇਜੇ ਗਏ | ਇਸ ਰਾਹਤ ਸਮੱਗਰੀ ਦੀਆਂ ਗੱਡੀਆਂ ਨੂੰ ਰਵਾਨਾ ਕਰਨ ਮੌਕੇ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੇ ਓ. ਐੱਸ. ਡੀ. ਸ. ਮਨਪ੍ਰੀਤ ਸਿੰਘ ਤੇ ਭਾਈ ਲਿਟਲ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ | ਭਾਈ ਲਿਟਲ ਨੇ ਦੱਸਿਆ ਕਿ ਅੱਜ ਮਿਤੀ 2 ਸਤੰਬਰ ਨੂੰ ਖਾਸ ਤੌਰ 'ਤੇ ਪਸ਼ੂਆਂ ਲਈ ਚਾਰਾ, ਚੋਕਰ ਅਤੇ ਤਰਪਾਲਾਂ ਭੇਜੀਆਂ ਜਾਣਗੀਆਂ ਤੇ ਜਲਦੀ ਹੀ ਦਵਾਈਆਂ ਦੇ ਕੈਂਪ ਲਗਾਉਣ ਦੀ ਵੀ ਤਿਆਰੀ ਕੀਤੀ ਜਾਵੇਗੀ | ਇਸ ਦੌਰਾਨ ਮਨਪ੍ਰੀਤ ਸਿੰਘ ਨੇ ਸੰਸਥਾ ਵਲੋਂ ਚੱਲ ਰਹੇ ਰਾਹਤ ਕਾਰਜਾਂ ਦੀ ਸਰਾਹਨਾ ਕੀਤੀ | ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਡਾਕਟਰ ਨਿੱਜਰ ਦੀਆਂ ਟੀਮਾਂ ਵੀ ਹੜ੍ਹ ਪੀੜਤਾ ਦੇ ਰਾਹਤ ਕਾਰਜਾਂ ਲਈ ਜੁਟੀਆਂ ਹੋਈਆਂ ਹਨ | ਇਸ ਮੌਕੇ ਹਸਪਤਾਲ ਦੇ ਮੈਨੇਜਰ ਪਰਮਜੀਤ ਸਿੰਘ, ਉਂਕਾਰ ਸਿੰਘ, ਗੁਰਪ੍ਰੀਤ ਸਿੰਘ ਚਾਹਤ, ਦਲਬੀਰ ਸਿੰਘ, ਸਰਵਣ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਸਿੰਘ ਰਿੰਕੂ, ਭੁਪਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਤਬਲਾ ਵਾਦਕ ਸਮੇਤ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀ.ਕੇ.ਡੀ. ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਅਤੇ ਏਡਜ਼ ਸੰਬੰਧੀ ਕੈਂਪ <br/> ਅਗਲੀ ਖ਼ਬਰ ਵੱਖ-ਵੱਖ ਸੰਸਥਾਵਾਂ ਨੇ ਹੜ੍ਹ ਪੀੜਤਾਂ ਵਾਸਤੇ ਭੇਜੀਆਂ ਰਸਦਾਂ <br/>
Ad Position 24