23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਰਾਮ ਬਾਗ ਦੇ ਤਿੰਨ ਕਲੱਬਾਂ ਨੇ ਹੜ੍ਹ ਪੀੜਤਾਂ ਲਈ ਦਿੱਤੇ 3 ਲੱਖ <br/>

Ad Position 21
No active advertisement
ਅਜੀਤ ਡੈਸਕ 02-09-2025
ਅੰਮਿ੍ਤਸਰ, 1 ਸਤੰਬਰ (ਰੇਸ਼ਮ ਸਿੰਘ)-ਹੜ੍ਹ ਪੀੜਿਤ ਲੋਕਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਇਥੇ ਰਾਮ ਬਾਗ ਸਥਿਤ ਤਿੰਨ ਕਲੱਬਾਂ ਜਿਨ੍ਹਾਂ ਵਿਚ ਸਰਵਿਸ ਕਲੱਬ, ਅੰਮਿ੍ਤਸਰ ਕਲੱਬ ਅਤੇ ਲਮਸਡੇਨ ਕਲੱਬ ਸ਼ਾਮਿਲ ਹਨ, ਦੇ ਅਹੁਦੇਦਾਰਾਂ ਨੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਨੂੰ ਰਾਹਤ ਕੰਮਾਂ ਵਿਚ ਸਹਾਇਤਾ ਪਾਉਣ ਲਈ 3 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ | ਡੀ. ਸੀ. ਸ੍ਰੀਮਤੀ ਸਾਹਨੀ ਨੇ ਸਾਰੇ ਪਤਵੰਤਿਆਂ ਦਾ ਧੰਨਵਾਦ ਕਰਦੇ ਕਿਹਾ ਕਿ ਅਜਿਹੇ ਉਪਰਾਲੇ ਨਾਲ ਸਾਨੂੰ ਅੱਗੇ ਵਧਣ ਲਈ ਹੋਰ ਬਲ ਮਿਲਿਆ ਹੈ ਉਨ੍ਹਾਂ ਹੋਰ ਲੋਕਾਂ ਨੂੰ ਵੀ ਹੜ੍ਹ ਪੀੜਤਾਂ ਦੀ ਇਮਦਾਦ ਕਰਨ ਦੀ ਅਪੀਲ ਕੀਤੀ | ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ ਛੀਨਾ, ਉਪ ਪ੍ਰਧਾਨ ਕੁਲਦੀਪ ਰਾਜ ਸਰੀਨ, ਜਨਰਲ ਸਕੱਤਰ ਕੁਲਵਿੰਦਰ ਸਿੰਘ ਅਰੋੜਾ, ਅੰਮਿ੍ਤਸਰ ਕਲੱਬ ਦੇ ਪ੍ਰਧਾਨ ਸ੍ਰੀ ਲਲਿਤ ਮੋਹਨ ਚੰਦੋਕ, ਜਨਰਲ ਸਕੱਤਰ ਅਨਿਲ ਕੁਮਾਰ ਬੌਬੀ ਅਤੇ ਲਮਸਡੇਨ ਕਲੱਬ ਦੇ ਉਪ ਪ੍ਰਧਾਨ ਰਵਿੰਦਰ ਸਿੰਘ ਰੂਬੀ ਤੇ ਜਨਰਲ ਸਕੱਤਰ ਅਸ਼ਵਨੀ ਕੁਮਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਕੌਮੀ ਖੇਡ ਦਿਵਸ ਮਨਾਇਆ <br/> ਅਗਲੀ ਖ਼ਬਰ ਪਾਕਿ ਸਮੇਤ ਕਈ ਦੇਸ਼ਾਂ ਨੇ ਅਮਰੀਕਾ ਲਈ ਡਾਕ ਸੇਵਾ ਕੀਤੀ ਮੁਅੱਤਲ, ਡਿਲੀਵਰੀ ਰੋਕੀ
Ad Position 24