23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਖ਼ਾਲਸਾ ਕਾਲਜ ਵਿਖੇ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਕੌਮੀ ਖੇਡ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 02-09-2025
ਅੰਮਿ੍ਤਸਰ, 1 ਸਤੰਬਰ (ਜਸਵੰਤ ਸਿੰਘ ਜੱਸ)¸ਖ਼ਾਲਸਾ ਕਾਲਜ ਦੇ ਖੇਡ ਵਿਭਾਗ ਵਲੋਂ ਕੌਮੀ ਖੇਡ ਦਿਵਸ ਮਨਾਇਆ ਗਿਆ | ਪਿ੍ੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਅਗਵਾਈ ਵਿਚ ਦੋ ਪੜ੍ਹਾਵਾਂ 'ਚ ਹੋਏ ਇਸ ਸਮਾਗਮ 'ਚ ਸਵੇਰ ਸਮੇਂ ਲੜਕੀਆਂ ਦਾ ਫ਼ਰੈਂਡਲੀ ਹਾਕੀ ਮੈਚ ਹੋਇਆ | ਦੂਸਰੇ ਪੜਾਅ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਯੂਥ ਵੈਲਫੇਅਰ ਅਤੇ ਮੁਖੀ ਸਪੋਰਟਸ ਵਿਭਾਗ ਡਾਇਰੈਕਟਰ ਡਾ. ਅਮਨਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਧਿਆਨ ਚੰਦ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਖਿਡਾਰੀਆਂ ਨੂੰ ਕਿਹਾ ਕਿ ਭਾਰਤ ਸਰਕਾਰ ਹਰ ਸਾਲ ਮੇਜਰ ਧਿਆਨ ਚੰਦ ਦੇ ਜਨਮ-ਦਿਨ 'ਤੇ ਕੌਮੀ ਖੇਡ ਦਿਵਸ ਮਨਾਉਂਦੀ ਹੈ | ਉਨ੍ਹਾਂ ਕਿਹਾ ਕਿ ਮੇਜਰ ਧਿਆਨ ਚੰਦ ਨੇ ਸਾਲ 1928, 32 ਅਤੇ 36 ਦੀਆਂ ਤਿੰਨ ਉਲੰਪਿਕ ਖੇਡਾਂ 'ਚ ਗੋਲਡ ਮੈਡਲ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕੀਤਾ | ਉਨ੍ਹਾਂ ਕਿਹਾ ਕਿ ਭਾਰਤ ਰਤਨ ਦੀ ਚੋਣ ਲਈ ਪਹਿਲਾਂ ਖੇਡਾਂ ਨੂੰ ਬਾਹਰ ਰੱਖਿਆ ਜਾਂਦਾ ਸੀ, ਪਰ ਜਦੋਂ ਤੋਂ ਖੇਡ ਨੂੰ ਸ਼ਾਮਿਲ ਕੀਤਾ ਹੈ ਉਸ ਤੋਂ ਬਾਅਦ ਵੀ ਧਿਆਨ ਚੰਦ ਨੂੰ ਭਾਰਤ ਰਤਨ ਨਹੀਂ ਦਿੱਤਾ ਗਿਆ, ਹਾਲਾਂਕਿ ਖੇਡ ਜਗਤ ਵਲੋਂ ਇਹ ਸ਼ਿਫਾਰਿਸ਼ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਇਸ ਦੇ ਉਲਟ ਸ੍ਰੀ ਧਿਆਨ ਚੰਦ ਦੀ ਖੇਡ ਵੇਖ ਕੇ ਉਸ ਸਮੇਂ ਦੇ ਜਰਮਨੀ ਦੇ ਹਾਕਮ ਹਿਟਲਰ ਨੇ ਉਨ੍ਹਾਂ ਨੂੰ ਕਰਨਲ ਦੀ ਉਪਾਧੀ ਅਤੇ ਜਰਮਨੀ ਦੀ ਨਾਗਰਿਕਤਾ ਦੇ ਨਾਲ ਹੋਰ ਵੀ ਲਾਲਚ ਦਿੱਤੇ ਪਰ ਧਿਆਨ ਚੰਦ ਨੇ ਭਾਰਤ ਲਈ ਹੀ ਖੇਡਣਾ ਚੁਣਿਆ | ਪਿ੍ੰ: ਡਾ. ਰੰਧਾਵਾ ਨੇ ਮੁੱਖ ਮਹਿਮਾਨ ਦਾ ਕਾਲਜ ਕੌਫੀ ਟੇਬਲ ਬੁੱਕ ਅਤੇ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ | ਇਸ ਮੌਕੇ ਵਿਭਾਗ ਮੁਖੀ ਡਾ. ਦਲਜੀਤ ਸਿੰਘ, ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ, ਡਾ. ਜਸਵਿੰਦਰ ਸਿੰਘ, ਡਾ. ਹਰਵਿੰਦਰ ਕੌਰ, ਡਾ. ਸਵਰਾਜ ਕੌਰ, ਪ੍ਰੋ. ਮਨਜੋਤ ਕੌਰ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਨਾਲ ਨੁਕਸਾਨੀ ਸਰਹੱਦੀ ਕੰਡਿਆਲੀ ਤਾਰ ਦੀਆਂ ਵੀਡੀਓਜ਼ ਹੋ ਰਹੀਆਂ ਵਾਇਰਲ <br/> ਅਗਲੀ ਖ਼ਬਰ ਰਾਮ ਬਾਗ ਦੇ ਤਿੰਨ ਕਲੱਬਾਂ ਨੇ ਹੜ੍ਹ ਪੀੜਤਾਂ ਲਈ ਦਿੱਤੇ 3 ਲੱਖ <br/>
Ad Position 24