23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਾਕਿ 'ਚ ਭਾਰੀ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ <br/>

Ad Position 21
No active advertisement
ਅਜੀਤ ਡੈਸਕ 02-09-2025
ਅੰਮਿ੍ਤਸਰ, 1 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਗੁਰੂ ਨਾਨਕ ਜੀ ਸੇਵਕ ਜਥਾ ਦੇ ਸਹਿਯੋਗ ਨਾਲ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਭਾਰੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਈ. ਟੀ. ਪੀ. ਬੀ. ਦੇ ਵਧੀਕ ਸਕੱਤਰ (ਸ਼ਰਾਈਨਜ਼) ਨਾਸਿਰ ਮੁਸ਼ਤਾਕ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸ੍ਰੀ ਨਨਕਾਣਾ ਸਾਹਿਬ ਤੋਂ ਗੁਰੂ ਨਾਨਕ ਜੀ ਸੇਵਕ ਜਥਾ ਦੇ ਪਲਵਿੰਦਰ ਸਿੰਘ ਤੇ ਪਾਕਿਸਤਾਨੀ ਕਿ੍ਕਟਰ ਮਹਿੰਦਰਪਾਲ ਸਿੰਘ ਨੇ 'ਅਜੀਤ' ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਦੌਰਾਨ ਤਿੰਨੋਂ ਦਿਨ ਸ੍ਰੀ ਨਨਕਾਣਾ ਸਾਹਿਬ ਵਿਚਲੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁ: ਬਾਲ ਲੀਲਾ, ਗੁ: ਪੱਟੀ ਸਾਹਿਬ, ਗੁ: ਮਾਲ ਜੀ ਸਾਹਿਬ, ਗੁ: ਪੰਜਵੀਂ ਛੇਵੀਂ ਪਾਤਸ਼ਾਹੀ ਤੇ ਗੁਰਦੁਆਰਾ ਕਿਆਰਾ ਸਾਹਿਬ 'ਚ ਲਗਾਤਾਰ ਧਾਰਮਿਕ ਸਮਾਗਮ ਜਾਰੀ ਰਹੇ | ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਬੀਬੀ ਨਮਨਦੀਪ ਕੌਰ, ਹਰਚਰਨ ਕੌਰ, ਮਹਿਕਦੀਪ ਕੌਰ, ਕਮਲਦੀਪ ਕੌਰ, ਚਰਨਦੀਪ ਕੌਰ, ਇੰਦਰਜੀਤ ਕੌਰ, ਪਰਮਦੀਪ ਕੌਰ, ਪਿ੍ਤਪਾਲ ਕੌਰ, ਇਲਜੀਤ ਕੌਰ, ਭਾਈ ਜਗਜੀਤ ਸਿੰਘ ਅਤੇ ਪ੍ਰੋ. ਗੁਰਚਰਨ ਸਿੰਘ ਆਦਿ ਦੇ ਰਾਗੀ ਜਥਿਆਂ ਵਲੋਂ ਮਨੋਹਰ ਸ਼ਬਦ ਕੀਰਤਨ ਕੀਤਾ | ਉਨ੍ਹਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਸਕੱਤਰ ਸਤਵੰਤ ਕੌਰ, ਉਪ ਪ੍ਰਧਾਨ ਮਹੇਸ਼ ਸਿੰਘ ਕਸ਼ਮੋਰ, ਮੈਂਬਰ ਗਿਆਨ ਸਿੰਘ ਚਾਵਲਾ, ਸੁਰਜੀਤ ਸਿੰਘ ਕੰਵਲ, ਗ੍ਰੰਥੀ ਪ੍ਰੇਮ ਸਿੰਘ, ਦਇਆ ਸਿੰਘ, ਮਾਸਟਰ ਬਲਵੰਤ ਸਿੰਘ, ਪਲਵਿੰਦਰ ਸਿੰਘ, ਮਹਿੰਦਰਪਾਲ ਸਿੰਘ ਕਿ੍ਕਟਰ, ਹਰਮੀਤ ਸਿੰਘ, ਮਨਦੀਪ ਸਿੰਘ, ਹਰਜੀਤ ਸਿੰਘ, ਅਮਰਜੀਤ ਸਿੰਘ, ਸੂਰਬੀਰ ਸਿੰਘ, ਮਨਜੀਤ ਸਿੰਘ, ਅਮਰੀਕ ਸਿੰਘ, ਕੁਲਬੀਰ ਸਿੰਘ, ਹਰਜਿੰਦਰ ਸਿੰਘ, ਮਨਜੀਤ ਸਿੰਘ ਦਾਸ, ਭਾਈ ਸੁਖਬੀਰ ਸਿੰਘ ਮਾਨ ਆਦਿ ਹਾਜ਼ਰ ਸਨ | ਇਸ ਮੌਕੇ ਅਤੁਟ ਲੰਗਰ ਵਰਤਾਇਆ ਗਿਆ ਅਤੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ |


Ad Position 22
No active advertisement
ਪਿਛਲੀ ਖ਼ਬਰ ਕੋਟਾ ਦੀ ਸਫਲਤਾ ਦੀ ਉਡਾਣ ਅਸਮਾਨ ਨੂੰ ਛੂਹੇਗੀ-ਓਮ ਬਿਰਲਾ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਸਹੂਲਤ ਲਈ ਲਗਾਏ ਗਏ 11 ਮੈਡੀਕਲ ਕੈਂਪਾਂ 'ਚ 24 ਘੰਟੇ ਤਾਇਨਾਤ ਰਹਿਣਗੀਆਂ ਮੈਡੀਕਲ ਟੀਮਾਂ : ਵਧੀਕ ਡੀ....
Ad Position 24