ਅੰਮਿ੍ਤਸਰ, 2 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬਾਬਾ ਸ੍ਰੀ ਚੰਦ ਮਹਾਰਾਜ ਜੀ ਦਾ 531ਵਾਂ ਜੈਅੰਤੀ ਸਮਾਗਮ ਉਦਾਸੀਨ ਆਸ਼ਰਮ ਅਖਾੜਾ ਸੰਗਲ ਵਾਲਾ ਵਿਖੇ ਮਹੰਤ ਦਿਵਯਾਂਬਰ ਮੁਨੀ ਮਹਾਰਾਜ ਦੀ ਰਹਿਨੁਮਾਈ ਹੇਠ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਬਾਬਾ ਸ੍ਰੀ ਚੰਦ ਮਹਾਰਾਜ ਜੀ ਦੀ ਪੂਜਾ ਅਤੇ ਹਵਨ ਯੱਗ ਨਾਲ ਹੋਈ | ਇਸ ਦੌਰਾਨ ਵੱਖ-ਵੱਖ ਸੰਤ ਸਮਾਜ ਦੇ ਨੁਮਾਇੰਦਿਆਂ ਨੇ ਬਾਬਾ ਸ੍ਰੀ ਚੰਦ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਵਲੋਂ ਦਿੱਤੇ ਉਪਦੇਸ਼ 'ਤੇ ਚਾਨਣਾ ਪਾਇਆ | ਭਜਨ ਮੰਡਲੀਆਂ ਵਲੋਂ ਉਨ੍ਹਾਂ ਦਾ ਗੁਣਗਾਣ ਕੀਤਾ ਗਿਆ | ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ, ਕੌਂਸਲਰ ਵਿਕਾਸ ਸੋਨੀ, ਹਰਜਿੰਦਰ ਸਿੰਘ ਠੇਕੇਦਾਰ, ਜੁਗਲ ਕਿਸ਼ੋਰ ਸ਼ਰਮਾ, ਜ਼ਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ 'ਚ ਸ਼ਰਧਾਲੂ ਹਾਜ਼ਰ ਸਨ | ਇਸ ਤੋਂ ਇਲਾਵਾ ਉਦਾਸੀਨ ਅਖਾੜਾ ਆਸ਼ਰਮ ਨਿਰਵਾਣਸਰ ਲੱਕੜ ਮੰਡੀ ਵਿਖੇ ਮਹੰਤ ਸੁਖਦੇਵਾਨੰਦ ਦੀ ਰਹਿਨੁਮਾਈ ਹੇਠ ਬਾਬਾ ਸ੍ਰੀ ਚੰਦ ਮਹਾਰਾਜ ਜੀ ਦੀ ਜੈਅੰਤੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਇਸ ਮੌਕੇ ਦੂਰ ਦਰਾਡੇ ਤੋਂ ਆਈਆਂ ਸੰਗਤਾਂ ਨੇ ਸਮਾਗਮ 'ਚ ਪਹੁੰਚ ਕੇ ਬਾਬਾ ਸ੍ਰੀ ਚੰਦ ਮਹਾਰਾਜ ਦਾ ਅਸ਼ੀਰਵਾਦ ਲਿਆ ਅਤੇ ਸੱੁਖ ਸ਼ਾਂਤੀ ਦੀ ਕਾਮਨਾ ਕੀਤੀ |