27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਹੜ੍ਹ ਪੀੜਤਾਂ ਲਈ ਕੀਤੀ ਅਰਦਾਸ

Ad Position 21
No active advertisement
ਅਜੀਤ ਡੈਸਕ 03-09-2025
ਅੰਮਿ੍ਤਸਰ, 2 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਕੱਲ ਪਹਾੜੀ ਅਤੇ ਮੈਦਾਨੀ ਖੇਤਰਾਂ 'ਚ ਲਗਾਤਾਰ ਬਾਰਿਸ਼ ਹੋਣ ਕਾਰਨ ਦਰਿਆਵਾਂ 'ਚ ਪਾਣੀ ਦਾ ਪੱਧਰ ਵਧਣ ਕਰਕੇ ਪੰਜਾਬ ਦੇ ਕਈ ਹਿੱਸਿਆਂ 'ਚ ਹੜ੍ਹ ਆਏ ਹਨ, ਜਿਸ ਕਾਰਨ ਕਾਫ਼ੀ ਜਾਨੀ-ਮਾਲ਼ੀ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅੱਜ ਸਵੇਰ ਦੀ ਅਸੈਂਬਲੀ ਦੌਰਾਨ ਕਾਲਜ ਵਿਖੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਗੁਰੂ ਚਰਨਾ 'ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਸਮੇਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਵਾਂਗ ਹੀ ਪ੍ਰਭਾਵਿਤ ਲੋਕਾਂ ਦੇ ਰਹਿਣ ਅਤੇ ਲੰਗਰ ਦਾ ਪ੍ਰਬੰਧ ਕਰ ਰਹੀ ਹੈ | ਉਨ੍ਹਾਂ ਸਮੂਹ ਸਭਾ ਸੁਸਾਇਟੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੀ ਸ਼ਹਿਰੀ ਇਕਾਈ ਨੇ ਹੜ੍ਹ ਪੀੜਤਾਂ ਲਈ ਭੇਜੀ ਰਾਸ਼ਨ ਸਮੱਗਰੀ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਲਾਈਫ਼ ਲੌਂਗ ਲਰਨਿੰਗ ਵਰਕਸ਼ਾਪ ਸਮਾਪਤ
Ad Position 24