ਅੰਮਿ੍ਤਸਰ, 2 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਅੰਮਿ੍ਤਸਰ ਟੀਮ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਰਾਹਤ ਸਮੱਗਰੀ ਭੇਜਣ ਦੀ ਸ਼ੁਰੂਆਤ ਕੀਤੀ ਗਈ | ਅੱੱਜ ਦੂਜੇ ਦਿਨ ਵੀ ਵੱਡੀ ਮਾਤਰਾ 'ਚ ਰਾਸ਼ਨ ਸਮੱਗਰੀ ਇਕੱਠੀ ਕਰਕੇ ਅਜਨਾਲਾ ਹਲਕੇ ਦੇ ਹੜ੍ਹ ਪੀੜਤਾਂ ਲਈ ਭੇਜੀ ਗਈ | ਇਸ ਮੌਕੇ ਅੰਮਿ੍ਤਸਰ ਕੇਂਦਰੀ ਤੋਂ ਵਿਧਾਇਕ ਡਾ. ਅਜੈ ਗੁਪਤਾ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਪ੍ਰਭਬੀਰ ਸਿੰਘ ਬਰਾੜ ਖਾਸ ਤੌਰ 'ਤੇ ਹਾਜ਼ਰ ਰਹੇ | ਅੱਜ ਦੀ ਰਾਸ਼ਨ ਸਮੱਗਰੀ ਭੇਜਣ 'ਚ ਪ੍ਰਭਬੀਰ ਸਿੰਘ ਬਰਾੜ, ਅਰਵਿੰਦ ਸਿੰਘ ਭੱਟੀ, ਮੈਡਮ ਸ਼ਾਇਲਾ, ਬੰਟੀ ਮਹਾਜਨ ਅਤੇ ਸਰਪੰਚ ਸਵਿੰਦਰ ਸਿੰਘ ਸ਼ਿੰਦੀ ਦਾ ਮਹੱਤਵਪੂਰਨ ਯੋਗਦਾਨ ਰਿਹਾ | ਡਾ. ਅਜੈ ਗੁਪਤਾ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਵਲੰਟੀਅਰ ਮਨੁੱਖਤਾ ਦੀ ਸੇਵਾ ਨੂੰ ਸਭ ਤੋਂ ਪਹਿਲਾਂ ਰੱਖਦੇ ਹਨ | ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਹਰ ਦਿਨ ਰਾਹਤ ਕਾਰਜ ਜਾਰੀ ਰੱਖੇ ਜਾਣਗੇ | ਇਸ ਮੌਕੇ ਜ਼ਿਲ੍ਹਾ ਸਕੱਤਰ ਮੁਖਵਿੰਦਰ ਵਿਰਦੀ, ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ, ਮਾਝਾ ਜ਼ੋਨ ਮਹਿਲਾ ਵਿੰਗ ਇੰਚਾਰਜ ਸੁਖਬੀਰ ਕੌਰ, ਮਨਦੀਪ ਮੌਂਗਾ, ਹਰਪ੍ਰੀਤ ਸਿੰਘ ਬੇਦੀ, ਮੋਨਿਕਾ ਲਾਂਬਾ, ਚਰਨਜੀਤ ਸਿੰਘ, ਰਵੀ ਸ਼ੰਕਰ ਭਗਤ ਆਦਿ ਸਨ |