ਅੰਮਿ੍ਤਸਰ, 2 ਸਤੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਤਰਨਜੀਤ ਸਿੰਘ ਨੇ ਦੱਸਿਆ ਕਿ ਮੌਜੂਦਾ ਐਮਰਜੈਂਸੀ ਹਾਲਤ ਵਿਚ ਹੜ੍ਹ ਪੀੜਤ ਬੱਚਿਆਂ ਲਈ ਚਾਈਲਡ ਹੈਲਪਲਾਈਨ 1098 ਚਾਲੂ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸ ਤਹਿਤ ਅਨਾਥ/ਬੇਸਹਾਰਾ ਲਾਵਾਰਸ ਬੱਚਿਆਂ ਸੰਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ 1098 ਚਾਈਲਡ ਹੈਲਪ ਲਾਈਨ ਨੰਬਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ | ਇਸੇ ਤਰ੍ਹਾਂ ਹੜ੍ਹ ਵਿਚ ਫਸੇ ਬੱਚਿਆਂ ਨੂੰ ਯੂਨਿਟ ਵਲੋਂ ਚਾਈਲਡ ਕੇਅਰ ਸੰਸਥਾ ਵਿਚ ਦਾਖਲ ਕਰਵਾਇਆ ਜਾਵੇ ਅਤੇ ਬੱਚਿਆਂ ਨੂੰ ਮਨੋਵਿਗਿਆਨਕ ਅਤੇ ਸਮਾਜਿਕ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਵੀ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਬੱਚਿਆਂ ਨੂੰ ਕਿਸੇ ਵੀ ਪ੍ਰਕਾਰ ਦੀ ਮਦਦ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨਾਲ 98763-57202 'ਤੇ ਸੰਪਰਕ ਕੀਤਾ ਜਾ ਸਕਦਾ ਹੈ |