28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਭਗਵਾਨ ਵਾਲਮੀਕਿ ਤੀਰਥ ਵਿਖੇ ਹੜ੍ਹ ਪੀੜਤ ਲੈ ਸਕਦੇ ਹਨ ਆਸਰਾ-ਸ੍ਰੇਸ਼ਟਾ

Ad Position 21
No active advertisement
ਅਜੀਤ ਡੈਸਕ 03-09-2025
ਰਾਮ ਤੀਰਥ, 2 ਸਤੰਬਰ (ਧਰਵਿੰਦਰ ਸਿੰਘ ਔਲਖ)-ਹੜ੍ਹ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਕਈ ਸੰਸਥਾਵਾਂ ਅੱਗੇ ਆ ਰਹੀਆਂ ਹਨ ਅਤੇ ਹੜ੍ਹ ਪੀੜਤਾਂ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰ ਰਹੀਆਂ ਹਨ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਪਲਵ ਸ੍ਰੇਸ਼ਟਾ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪੀੜਤ ਪਰਿਵਾਰ ਭਗਵਾਨ ਵਾਲਮੀਕਿ ਤੀਰਥ ਵਿਖੇ ਵੀ ਆਸਰਾ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਸਮੂਹ ਮੈਂਬਰਾਂ ਨੇ ਇਹ ਫੈਸਲਾ ਲਿਆ ਹੈ ਕਿ ਹਰ ਪੀੜਤ ਪਰਿਵਾਰ ਇਸ ਮੰਦਿਰ ਵਿਚ ਆਸਰਾ ਲੈ ਸਕਦੇ ਹਨ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੰਦਿਰ ਵਿਚ ਉਨ੍ਹਾਂ ਦੇ ਰਹਿਣ ਸਹਿਣ ਤੋਂ ਇਲਾਵਾ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਮਹਿਤਾਬ ਸਿੰਘ ਭੰਗੂ ਮੀਰਾਂਕੋਟ ਛਬੀਲ ਸੇਵਾ ਸੁਸਾਇਟੀ ਵਲੋਂ ਹੜ ਪੀੜਤਾਂ ਦੇ ਹੱਕ 'ਚ ਵੱਡਾ ਉਪਰਾਲਾ <br/> ਅਗਲੀ ਖ਼ਬਰ ਡਾਇਓਸਿਸ ਆਫ਼ ਅੰਮਿ੍ਤਸਰ, ਸੀ. ਐੱਨ. ਆਈ. ਨੇ ਹੜ੍ਹ ਪੀੜਤਾਂ ਦੀ ਮਦਦ ਲਈ 'ਆਪ੍ਰੇਸ਼ਨ ਫੇਥ ਇਨ ਐਕਸ਼ਨ' ਕੀਤਾ ਸ਼ੁਰੂ <b...
Ad Position 24