ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵੂਮੈਨ ਦਾ 33ਵਾਂ ਸਥਾਪਨਾ ਦਿਵਸ ਮਨਾਇਆ <br/>
ਅਜੀਤ ਡੈਸਕ
03-09-2025
ਪਿ੍ੰਸੀਪਲ ਡਾ. ਨਵਦੀਪ ਕੌਰ ਨੇ ਕਿਹਾ ਕਿ ਇਹ ਕਾਲਜ ਹਮੇਸ਼ਾ ਉੱਤਮ ਵਿਦਿਆ ਪ੍ਰਦਾਨ ਕਰਨ ਲਈ ਤੱਤਪਰ ਰਿਹਾ ਹੈ ਅਤੇ ਇਥੋਂ ਪੜ੍ਹ ਕੇ ਵਿਦਿਆਰਥੀ ਦੇਸ਼ ਵਿਦੇਸ਼ ਵਿਚ ਕਾਮਯਾਬੀ ਹਾਸਿਲ ਕਰ ਰਹੇ ਹਨ | ਉਨ੍ਹਾਂ ਵਿਦਿਆਰਥਣਾਂ ਨੂੰ ਸਕਿੱਲ ਡਿਵੈਲਪਮੈਂਟ ਅਤੇ ਪ੍ਰੋਫੈਸ਼ਨਲ ਕੋਰਸਾਂ ਦੀ ਮਹੱਤਤਾ 'ਤੇ ਵੀ ਧਿਆਨ ਕੇਂਦਰਿਤ ਕਰਨ ਲਈ ਕਿਹਾ | ਇਸ ਮੌਕੇ ਗਿਆਨ ਪਰਖ, ਵਾਦ ਵਿਦਾਦ ਅਤੇ ਭਾਸ਼ਣ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਅਤੇ ਸਰਟੀਫਿਕੇਟ ਦਿੱਤੇ ਗਏ ਤੇ ਵੱਖ-ਵੱਖ ਗਤੀਵਿਧੀਆਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਸੀ੍ਰਮਤੀ ਸਵਰਨ ਕੌਰ, ਪਿ੍ੰਸੀਪਲ ਸਵਿਤਾ ਖੰਨਾ, ਪਿ੍ੰਸੀਪਲ ਗੁਰਪ੍ਰੀਤ ਸਿੰਘ, ਜਗਜੀਤ ਸਿੰਘ ਜੱਗੀ ਸਮੇਤ ਹੋਰ ਸਟਾਫ ਮੈਂਬਰ ਤੇ ਵਿਦਿਆਰਥਣਾਂ ਹਾਜ਼ਰ ਸਨ |