28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਮੁਲਾਜ਼ਮ ਵੀ ਨਿੱਜੀ ਤੌਰ 'ਤੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਅੱਗੇ ਆਏ

Ad Position 21
No active advertisement
ਪੰਜਾਬ ਦੇ ਹੜ੍ਹ ਪੀੜ੍ਹਤਾਂ ਲਈ ਇਕ ਦਿਨ ਦੀ ਤਨਖ਼ਾਹ ਦੇਣ ਦਾ ਫ਼ੈਸਲਾ ਕਰਨ ਉਪਰੰਤ ਜਾਣਕਾਰੀ ਦਿੰਦੇ ਹੋਏ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਤੇ ਹੋਰ ਅਧਿਕਾਰੀ ਤੇ ਮੁਲਾਜ਼ਮ | ਅਜੀਤ ਤਸਵੀਰ <br/> 03-09-2025
ਅੰਮਿ੍ਤਸਰ, 2 ਸਤੰਬਰ (ਜਸਵੰਤ ਸਿੰਘ ਜੱਸ)-ਪੰਜਾਬ ਦੇ ਬਹੁਤ ਸਾਰੇ ਜ਼ਿਲਿ੍ਹਆਂ ਅੰਦਰ ਇਨੀਂ ਦਿਨੀਂ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਨਾਲ ਲੋਕਾਂ ਦੇ ਹੋਏ ਵੱਡੇ ਨੁਕਸਾਨ ਲਈ ਜਿਥੇ ਸ਼ੋ੍ਰਮਣੀ ਕਮੇਟੀ ਪੀੜ੍ਹਤ ਪਰਿਵਾਰਾਂ ਤੱਕ ਹਰ ਤਰ੍ਹਾਂ ਦੀ ਸਹਾਇਤਾ ਪੁੱਜਦਾ ਕਰਨ ਲਈ ਦਿਨ ਰਾਤ ਯਤਨਸ਼ੀਲ ਹੈ, ਉਥੇ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਮੁਲਾਜ਼ਮ ਵੀ ਪਿੱਛੇ ਨਹੀਂ ਰਹੇ ਤੇ ਉਨ੍ਹਾਂ ਨੇ ਵੀ ਨਿੱਜੀ ਤੌਰ 'ਤੇ ਰਾਹਤ ਕਾਰਜਾਂ ਵਿਚ ਹਿੱਸਾ ਪਾਉਣ ਹਿਤ ਆਪਣੀ ਇਕ ਦਿਨ ਦੀ ਤਨਖ਼ਾਹ ਸ਼੍ਰੋਮਣੀ ਕਮੇਟੀ ਰਾਹਤ ਸੇਵਾਵਾਂ ਵਿਚ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਹੜ੍ਹ ਪੀੜ੍ਹਤਾਂ ਲਈ ਨਿਰੰਤਰ ਰਾਹਤ ਸੇਵਾਵਾਂ ਪ੍ਰਦਾਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੀਤੇ ਕਈ ਦਿਨਾਂ ਤੋਂ ਸਾਡੇ ਅਧਿਕਾਰੀ ਤੇ ਮੁਲਾਜ਼ਮ ਹੜ੍ਹਾਂ ਦੇ ਪਾਣੀ ਵਿਚ ਘਿਰੇ ਲੋਕਾਂ ਤੱਕ ਪਹੁੰਚ ਕੇ ਸੰਸਥਾ ਵਲੋਂ ਲੋੜਵੰਦਾਂ ਦੀ ਮਦਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਵੱਖ-ਵੱਖ ਸਮੇਂ ਆਈਆਂ ਕੁਦਰਤੀ ਆਫ਼ਤਾਂ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਮੁਲਾਜ਼ਮ ਹਰ ਵਾਰ ਆਪਣੀ ਤਨਖਾਹ ਵਿਚੋਂ ਲੋੜਵੰਦਾਂ ਲਈ ਸਹਾਇਤਾ ਕਰਦੇ ਆ ਰਹੇ ਹਨ | ਅੱਜ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਇਕੱਤਰਤਾ ਕਰਕੇ ਆਪਣੀ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਲਈ ਚੱਲ ਰਹੀਆਂ ਰਾਹਤ ਸੇਵਾਵਾਂ ਵਿਚ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ਮੌਕੇ ਸਕੱਤਰ ਪ੍ਰਤਾਪ ਸਿੰਘ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਨਾਮ ਸਿੰਘ, ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ ਤੇ ਸੁਖਬੀਰ ਸਿੰਘ, ਮੈਨੇਜਰ ਰਜਿੰਦਰ ਸਿੰਘ ਰੂਬੀ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਹਰ ਅਧਿਕਾਰੀ ਤੇ ਮੁਲਾਜ਼ਮ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਰਾਵੀ ਦਰਿਆ ਤੋਂ ਪਾਰ ਦੇ ਹਾਲਾਤ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਸੇਵਾ 'ਚ ਲੱਗੀ ਡੀ. ਸੀ. ਸ੍ਰੀਮਤੀ ਸਾਕਸ਼ੀ ਸਾਹਨੀ ਨੇ ਔਰਤ ਵਰਗ ਦਾ ਸਿਰ ਉੱਚਾ ਕੀਤਾ-ਪ੍ਰਭਜੋਤ ਕੌਰ...
Ad Position 24