ਅੰਮਿ੍ਤਸਰ, 2 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪਿ੍ੰ: ਡਾ. ਕੁਲਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਐੱਨ. ਐੱਸ. ਐੱਸ. ਕੋਆਰਡੀਨੇਟਰ ਡਾ. ਰਨਦੀਪ ਕੌਰ ਦੀ ਅਗਵਾਈ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ, ਜਿਸ 'ਚ ਕਾਲਜ ਦੇ ਐੱਨ. ਐੱਸ. ਐੱਸ. ਦੇ ਵਲੰਟੀਅਰਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਦੇ ਖੋ-ਖੋ, ਲੈਮਨ ਰੇਸ, ਚੈੱਸ, ਸੈਕ ਰੇਸ ਅਤੇ ਮਿਊਜ਼ੀਕਲ ਚੇਅਰ ਦੇ ਮੁਕਾਬਲੇ ਕਰਵਾਏ ਗਏ | ਐੱਨ. ਐੱਸ. ਐੱਸ. ਕੋਆਰਡੀਨੇਟਰ ਡਾ. ਰਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੜਾਈ ਦੇ ਨਾਲ ਨਾਲ ਸਾਨੂੰ ਖੇਡਾਂ 'ਚ ਵੀ ਹਿੱਸਾ ਲੈਣਾ ਚਾਹੀਦਾ ਹੈ | ਖੇਡਾਂ ਸਾਨੂੰ ਜ਼ਿੰਦਗੀ 'ਚ ਅਨੁਸ਼ਾਸਨ 'ਚ ਰਹਿਣਾ ਸਿਖਾਉਂਦੀਆਂ ਹਨ | ਕਾਲਜ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ | ਉਨ੍ਹਾਂ ਨੇ ਕਾਲਜ ਐੱਨ. ਐੱਸ. ਐੱਸ. ਕੋਆਰਡੀਨੇਟਰ ਡਾ. ਰਨਦੀਪ ਕੌਰ ਵਲੋਂ ਖੇਡਾਂ ਦਾ ਸਫਲਤਾਪੂਰਵਕ ਆਯੋਜਨ ਕਰਵਾਉਣ ਦੀ ਸ਼ਾਲਾਘਾ ਕੀਤੀ | ਕਾਲਜ ਹਮੇਸ਼ਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਇਸ ਮੌਕੇ ਕਾਲਜ ਰਜਿਸਟਰਾਰ ਪ੍ਰੋ: ਜਤਿੰਦਰ ਕੌਰ, ਪ੍ਰੋ: ਗੁਰਹੰਸ ਸਿੰਘ ਅਤੇ ਕੰਵਲਜੀਤ ਸਿੰਘ ਹਾਜ਼ਰ ਸਨ |