28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਜਨਤਕ ਜਥੇਬੰਦੀਆਂ ਵਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ <br/>

Ad Position 21
No active advertisement
ਅਜੀਤ ਡੈਸਕ 03-09-2025
ਛੇਹਰਟਾ, 2 ਸਤੰਬਰ (ਪੱਤਰ ਪ੍ਰੇਰਕ)-ਜਨਤਕ ਜਥੇਬੰਦੀਆਂ ਵਲੋਂ ਸੀਪੀਆਈ (ਐੱਮ) ਦਫਤਰ ਪੁਤਲੀਘਰ ਵਿਖੇ ਹੜ੍ਹ ਪ੍ਰਭਾਵਿਤ ਪਿੰਡ ਜੱਟਾ ਪਸ਼ੀਆਂ, ਘੋਨੇਆਲ ਤੇ ਕਰਾਲੀਆਂ ਦੇ 17 ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਗਈ ਅਤੇ ਉਨ੍ਹਾਂ ਨੂੰ ਕੁਝ ਦਿਨਾਂ ਦੇ ਅੰਦਰ ਤਰਪਾਲਾਂ ਮੁਹੱਈਆ ਕਰਵਾਉਣ ਦਾ ਵੀ ਵਾਅਦਾ ਕੀਤਾ ਗਿਆ | ਸੀਟੂ ਦੇ ਸੂਬਾਈ ਵਿੱਤ ਸਕੱਤਰ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਦੱਸਿਆ ਕਿ ਸੀਟੂ, ਜਨਵਾਦੀ ਇਸਤਰੀ ਸਭਾ, ਕੁਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਸਭਾ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਉਪਰਾਲੇ ਕੀਤੇ ਜਾ ਰਹੇ ਹਨ ਤੇ ਜੋ ਵੀ ਹੜ੍ਹ ਪੀੜਤ ਉਨ੍ਹਾਂ ਕੋਲ ਆ ਰਹੇ ਹਨ, ਉਨ੍ਹਾਂ ਨੂੰ ਮੰਗ ਅਨੁਸਾਰ ਰਾਹਤ ਸਮੱਗਰੀ ਦਿੱਤੀ ਜਾ ਰਹੀ ਹੈ | ਇਸ ਮੌਕੇ ਜਨਵਾਦੀ ਇਸਤਰੀ ਸਭਾ ਦੀ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਕਵਲਜੀਤ ਕੌਰ, ਮੀਤ ਪ੍ਰਧਾਨ ਪਰਮਜੀਤ ਕੌਰ, ਐਡਵੋਕੇਟ ਨਵਜੀਤ ਸਿੰਘ ਟੁਰਨਾ, ਐਡਵੋਕੇਟ ਗਗਨਦੀਪ ਸਿੰਘ, ਰਵਿੰਦਰ ਸਿੰਘ, ਕੁੱਲ ਹਿੰਦ ਕਿਸਾਨ ਸਭਾ ਵਲੋਂ ਸਵਿੰਦਰ ਸਿੰਘ ਮੀਰਾਂਕੋਟ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਜਸਬੀਰ ਸਿੰਘ ਝਬਾਲ, ਸੀਟੂ ਵਲੋਂ ਕਾਮਰੇਡ ਚਰਨਜੀਤ ਸਿੰਘ ਮਜੀਠਾ, ਵਿਜੇ ਕੁਮਾਰ, ਨਰਿੰਦਰਪਾਲ ਚਮਿਆਰੀ, ਕਿਰਪਾ ਰਾਮ, ਜਸਪਾਲ ਸ਼ਰਮਾ, ਲੱਕੀ ਅਰੋੜਾ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੀਂਹ ਬਣੇ ਲੋਕਾਂ ਲਈ ਆਫ਼ਤ, ਅਗਲੇ ਦਿਨ ਹੋ ਸਕਦੇ ਹਨ ਕੁਝ ਰਾਹਤ ਭਰੇ <br/> ਅਗਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਬ੍ਰਾਇਡਲ ਮੇਕਅਪ ਵਰਕਸ਼ਾਪ <br/>
Ad Position 24