28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਲੜ੍ਹੀ ਆਰੰਭ

Ad Position 21
No active advertisement
ਗੁ: ਸ੍ਰੀ ਪਿੱਪਲੀ ਸਾਹਿਬ ਪੁਤਲੀਘਰ ਵਿਖੇ ਸਜਾਏ 'ਵਿਸ਼ੇਸ਼ ਗੁਰਮਤਿ ਸਮਾਗਮ' ਦੌਰਾਨ ਗੁਰਮਤਿ ਵਿਚਾਰਾਂ ਸਰਵਨ ਕਰਾਉਂਦੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਸਰਵਨ ਕਰਦੀਆਂ ਸੰਗਤਾਂ | ਤਸਵੀਰਾਂ : ਨਿਰਮਲ ਸਟੂਡੀਓ <br/> 03-09-2025
ਅੰਮਿ੍ਤਸਰ, 2 ਸਤੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ 8 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਵਿਚ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਅਰੰਭ ਕੀਤੀ ਗਈ ਹੈ, ਜੋ 6 ਅਕਤੂਬਰ ਤੱਕ ਜਾਰੀ ਰਹੇਗੀ | ਇਸ ਲੜੀ ਦਾ ਪਹਿਲਾ ਗੁਰਮਤਿ ਸਮਾਗਮ ਬੀਤੀ ਰਾਤ ਇਤਿਹਾਸਕ ਗੁ: ਸ੍ਰੀ ਪਿੱਪਲੀ ਸਾਹਿਬ ਪੁਤਲੀਘਰ ਵਿਖੇ ਸਜਾਇਆ ਗਿਆ | ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਅਤੇ ਭਾਈ ਉਂਕਾਰ ਸਿੰਘ ਤੇ ਭਾਈ ਜਗਤਾਰ ਸਿੰਘ ਦੇ ਹਜ਼ੂਰੀ ਰਾਗੀ ਜਥਿਆਂ ਨੇ ਕਥਾ ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ ਵਲੋਂ ਸਿੰਘ ਸਾਹਿਬ ਤੇ ਜਥਿਆਂ ਨੂੰ ਸਨਮਾਨਿਤ ਕੀਤਾ ਗਿਆ |
ਅੱਜ ਦਾ ਸਮਾਗਮ : ਮਿਤੀ : 3 ਸਤੰਬਰ, ਬੁੱਧਵਾਰ | ਸਮਾਂ : ਸ਼ਾਮ 7 ਤੋਂ ਰਾਤ 9.30 ਵਜੇ ਤੱਕ | ਸਥਾਨ : ਗੁਰਦੁਆਰਾ ਸਾਹਿਬ ਪਾਤ: ਪਹਿਲੀ ਨਾਨਕਸਰ, ਵੇਰਕਾ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਾ ਵਫਦ ਨਿਗਮ ਕਮਿਸ਼ਨਰ ਨੂੰ ਮਿਲਿਆ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਵਿਖੇ ਸਜਿਆ ਪਹਿਲਾ 'ਵਿਸ਼ੇਸ਼ ਗੁਰਮਤਿ ਸਮਾਗਮ' ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼...
Ad Position 24