28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਭਾਜਪਾ ਦਾ ਵਫਦ ਨਿਗਮ ਕਮਿਸ਼ਨਰ ਨੂੰ ਮਿਲਿਆ <br/>

Ad Position 21
No active advertisement
ਅਜੀਤ ਡੈਸਕ 03-09-2025
ਅੰਮਿ੍ਤਸਰ, 2 ਸਤੰਬਰ (ਹਰਮਿੰਦਰ ਸਿੰਘ)-ਸਵੱਛ ਭਾਰਤ ਪੰਜਾਬ ਦੇ ਸਹਿ-ਕਨਵੀਨਰ ਤਰੁਣ ਅਰੋੜਾ ਦੀ ਅਗਵਾਈ ਹੇਠ ਸਵੱਛਤਾ ਅਭਿਆਨ ਦਾ ਵਫ਼ਦ ਨਗਰ ਨਿਗਮ ਅੰਮਿ੍ਤਸਰ ਦੇ ਕਮਿਸ਼ਨਰ ਵਿਕਰਮਜੀਤ ਸਿੰਘ ਸ਼ੇਰਗਿੱਲ ਮਿਲਿਆ ਅਤੇ ਉਨ੍ਹਾਂ ਨੂੰ ਗੁਰੂ ਨਗਰੀ 'ਚ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ | ਇਸ ਦੌਰਾਨ ਸ਼ਹਿਰ ਦੀਆਂ ਤਰਸਯੋਗ ਹਾਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਇਸ ਵਫ਼ਦ ਵਿਚ ਹੇਮੰਤ ਪਿੰਕੀ ਮਹਿਰਾ, ਸ਼ਿਵ ਕੁਮਾਰ ਸ਼ਰਮਾ, ਰਮਨ ਦੁਆ, ਅਮੀਰ ਚੰਦ ਸੋਢੀ ਆਦਿ ਮੌਜੂਦ ਸਨ | ਇਸ ਦੌਰਾਨ ਤਰੁਣ ਅਰੋੜਾ ਨੇ ਨਗਰ ਕਮਿਸ਼ਨਰ ਨੂੰ ਅੰਮਿ੍ਤਸਰ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਦਾ ਬੁਰਾ ਹਾਲ ਹੈ | ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਸ਼ਹਿਰ ਦੀਆਂ ਗਲੀਆਂ ਅਤੇ ਸੜਕਾਂ ਛੱਪੜਾਂ 'ਚ ਬਦਲ ਗਈਆਂ ਹਨ, ਜਿਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਸ਼ਹਿਰ ਦੀਆਂ ਸੜਕਾਂ ਦੀ ਹਾਲਤ ਖ਼ਰਾਬ ਹੈ | ਗੁਰੂ ਨਗਰੀ ਅੰਮਿ੍ਤਸਰ ਦੁਨੀਆਂ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਖਿੱਚ ਦਾ ਮੁੱਖ ਕੇਂਦਰ ਹੈ ਅਤੇ ਕੂੜੇ ਅਤੇ ਗੰਦਗੀ ਦੇ ਢੇਰ ਸ਼ਹਿਰ ਦੀ ਦਿੱਖ ਨੂੰ ਖਰਾਬ ਕਰਦੇ ਹਨ | ਉਨ੍ਹਾਂ ਨਿਗਮ ਕਮਿਸ਼ਨਰ ਨੂੰ ਗੁਰੂ ਨਗਰੀ ਅੰਮਿ੍ਤਸਰ ਨੂੰ ਇੰਦੌਰ ਵਾਂਗ ਸਾਫ਼-ਸੁਥਰਾ ਬਣਾਉਣ ਦੀ ਅਪੀਲ ਕੀਤੀ | ਕਮਿਸ਼ਨਰ ਵਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਰੋਸਾ ਦਿੱਤਾ ਕਿ ਉਹ ਅੰਮਿ੍ਤਸਰ ਨੂੰ ਇੰਦੌਰ ਵਾਂਗ ਸਾਫ਼-ਸੁਥਰਾ ਬਣਾਉਣ ਲਈ ਆਪਣਾ ਪੂਰਾ ਸਹਿਯੋਗ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਡਾ. ਸ਼ਕੀਨ ਹਸਪਤਾਲ 'ਚ ਅੱਖ ਪੰਦਰਵਾੜੇ ਦੌਰਾਨ 4 ਮਰੀਜ਼ਾਂ ਨੂੰ ਮਿਲੀ ਅੱਖਾਂ ਦੀ ਰੌਸਨੀ <br/> ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਲੜ੍ਹੀ ਆਰੰਭ
Ad Position 24