ਅੰਮਿ੍ਤਸਰ, 2 ਸਤੰਬਰ (ਜਸਵੰਤ ਸਿੰਘ ਜੱਸ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 364ਵੇਂ ਜਨਮ ਦਿਹਾੜੇ ਨੂੰ ਸਮਰਪਿਤ 26ਵਾਂ ਚਾਰ ਦਿਨਾ ਚੇਤਨਾ ਮਾਰਚ ਰੂਪੀ ਨਗਰ ਕੀਰਤਨ ਅੱਜ ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ: ਸ੍ਰੀ ਸੀਸਗੰਜ ਸਾਹਿਬ ਦਿੱਲੀ ਲਈ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥੀ ਸਾਹਿਬ ਦੀ ਛਤਰ ਛਾਇਆ ਹੇਠ ਆਰੰਭ ਹੋਏ ਇਸ ਨਗਰ ਕੀਰਤਨ ਦੀ ਰਵਾਨਗੀ ਮੌਕੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਚਰਨ ਸਿੰਘ ਮੱਟੂ ਨੇ ਦੱਸਿਆ ਕਿ ਇਸ ਚੇਤਨਾ ਮਾਰਚ ਦਾ ਮਨੋਰਥ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਮਹਾਨ ਸ਼ਹਾਦਤ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣਾ ਹੈੇ | ਉਨ੍ਹਾਂ ਕਿਹਾ ਕਿ ਇਹ ਚੇਤਨਾ ਮਾਰਚ ਅੱਜ ਰਾਤ ਪਿਹੋਵਾ ਵਿਸ਼ਰਾਮ ਕਰੇਗਾ | ਕੱਲ੍ਹ 3 ਸਤੰਬਰ ਰਾਤ ਗੁ: ਸਾਹਿਬ ਤ੍ਰਾਵੜੀ ਸਾਹਿਬ ਅਤੇ 4 ਸਤੰਬਰ ਦੀ ਰਾਤ ਨੂੰ ਗੁ: ਸਾਹਿਬ ਮਜਨੂੰ ਕਾ ਟਿੱਲਾ ਵਿਖੇ ਰਾਤ ਵਿਸ਼ਰਾਮ ਕਰਨ ਉਪਰੰਤ 5 ਸਤੰਬਰ ਨੂੰ ਸਵੇਰੇ ਇਥੋਂ ਚੱਲ ਕੇ ਦੁਪਹਿਰ 2 ਵਜੇ ਗੁ: ਸ੍ਰੀ ਸੀਸਗੰਜ ਸਾਹਿਬ ਦਿੱਲੀ ਵਿਖੇ ਪੁੱਜ ਕੇ ਸਮਾਪਤ ਹੋਵੇਗਾ | ਇਥੇ ਜ਼ਿਕਰਯੋਗ ਹੈ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਨਾਲ 'ਤੇ ਬਣੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਤਿੰਨ ਚੇਤਨਾ ਮਾਰਚ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ