28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸੀਨੀਅਰ ਐਡਵੋਕੇਟ ਅਮਰਪਾਲ ਸਿੰਘ ਰੰਧਾਵਾ ਨੂੰ ਸ਼ਰਧਾਂਜਲੀਆਂ ਭੇਟ

Ad Position 21
No active advertisement
ਸਵ: ਐਡਵੋਕੇਟ ਅਮਰਪਾਲ ਸਿੰਘ ਰੰਧਾਵਾ ਨਮਿਤ ਸ਼ਰਧਾਂਜਲੀ ਸਮਾਗਮ ਮੌਕੇ ਸ਼ਬਦ ਗਾਇਣ ਕਰਦਾ ਰਾਗੀ ਜਥਾ ਅਤੇ ਉਨ੍ਹਾਂ ਦੇ ਸਪੱੁਤਰ ਅਸੀਸ ਪਾਲ ਸਿੰਘ ਰੰਧਾਵਾ ਨੂੰ ਸਿਰੋਪਾਓ ਤੇ ਦਸਤਾਰਾਂ ਭੇਟ ਕਰਦੇ ਹੋਏ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ, ਐਡਵੋਕੇਟ ਮਨਜੀਤ ਸਿੰਘ ਛੀਨਾ ਤੇ ਹੋਰ | (ਇਨਸੈੱਟ) ਸਵ: ਐਡਵੋਕੇਟ ਅਮਰਪਾਲ ਸਿੰਘ ਰੰਧਾਵਾ ਦੀ ਤਸਵੀਰ | ਤਸਵੀਰਾਂ : ਹਰਜੀਤ ਸਿੰਘ <br/> 03-09-2025
ਅੰਮਿ੍ਤਸਰ, 2 ਸਤੰਬਰ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਦੇ ਸੀਨੀਅਰ ਵਕੀਲ ਤੇ ਕਾਨੂੰਨੀ ਮਾਮਲਿਆਂ ਦੇ ਮਾਹਿਰ ਐਡਵੋਕੇਟ ਅਮਰਪਾਲ ਸਿੰਘ ਰੰਧਾਵਾ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅੱਜ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ਼ਬਦ ਕੀਰਤਨ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁ: ਸਾਹਿਬ ਪਾਤਸ਼ਾਹੀ ਛੇਵੀਂ ਰਣਜੀਤ ਐਵੀਨਿਊ ਵਿਖੇ ਹੋਇਆ | ਰਾਗੀ ਜਥੇ ਵਲੋਂ ਵੈਰਾਗਮਈ ਸ਼ਬਦ ਕੀਰਤਨ ਜਾਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਐਡਵੋਕੇਟ ਅਮਰਪਾਲ ਸਿੰਘ ਰੰਧਾਵਾ ਦੇ ਜੀਵਨ ਅਤੇ ਉਨ੍ਹਾਂ ਵਲੋਂ ਆਪਣੀ ਹਯਾਤੀ ਦੌਰਾਨ ਵਕਾਲਤ ਦੀਆਂ ਸੇਵਾਵਾਂ ਨਿਭਾਉਂਦਿਆਂ ਕੀਤੇ ਗਏ ਮਹਾਨ ਕਾਰਜਾਂ ਦੀ ਚਰਚਾ ਕੀਤੀ | ਜਦੋਂ ਕਿ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ ਨੇ ਕਿਹਾ ਕਿ ਐਡਵੋਕੇਟ ਰੰਧਾਵਾ ਨੌਜਵਾਨ ਵਕੀਲਾਂ ਲਈ ਪ੍ਰੇਰਨਾ ਸਰੋਤ ਤੇ ਅੰਮਿ੍ਤਸਰ ਬਾਰ ਦਾ ਮਾਣ ਸਨ | ਇਸ ਮੌਕੇ ਭਾਈ ਰਣਜੀਤ ਸਿੰਘ ਤੇ ਬਾਰ ਐਸੋਸੀਏਸ਼ਨ ਵਲੋਂ ਸਵ: ਰੰਧਾਵਾ ਦੇ ਬੇਟੇ ਅਸੀਸ ਪਾਲ ਸਿੰਘ ਰੰਧਾਵਾ ਨੂੰ ਸਿਰੋਪਾਓ, ਦਸਤਾਰਾਂ ਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕੀਤਾ ਗਿਆ | ਹੋਰਨਾਂ ਤੋਂ ਇਲਾਵਾ ਇਸ ਮੌਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਐਡਵੋਕੇਟ ਮਨਜੀਤ ਸਿੰਘ ਛੀਨਾ, ਸਾਬਕਾ ਐੱਮ. ਪੀ. ਡਾ: ਰਤਨ ਸਿੰਘ ਅਜਨਾਲਾ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਤੇਜਿੰਦਰ ਸਿੰਘ ਗੋਗੀ, ਲਾਲੀ ਭਿੰਡਰ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਲਾਲੀ ਬਾਜਵਾ, ਜਸਪਾਲ ਸਿੰਘ ਢਿੱਲੋਂ, ਸੁੱਖ ਧਾਲੀਵਾਲ, ਜੋਗਿੰਦਰ ਸਿੰਘ ਅੜੀ ਸਮੇਤ ਵੱਡੀ ਗਿਣਤੀ ਵਿਚ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੇ ਬਾਰ ਕੌਂਸਲ ਅੰਮਿ੍ਤਸਰ ਨਾਲ ਸੰਬੰਧਿਤ ਮੈਂਬਰ ਐਡਵੋਕੇਟ ਤੇ ਰਿਸ਼ਤੇਦਾਰ ਸਨੇਹੀ ਹਾਜ਼ਰ ਸਨ | ਪਰਿਵਾਰ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਅਸੀਸ ਪਾਲ ਸਿੰਘ ਰੰਧਾਵਾ, ਅਜੈਪਾਲ ਸਿੰਘ ਸੰਧੂ ਤੇ ਹਰਜੋਤ ਸਿੰਘ ਪਾਹਵਾ ਵਲੋਂ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ, ਰਾਹਤ ਕਾਰਜ ਜਾਰੀ ਅਗਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਤੋਂ ਦਿੱਲੀ ਲਈ ਰਵਾਨਾ ਹੋਇਆ 26ਵਾਂ ਚੇਤਨ...
Ad Position 24