29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਾਤ: ਨੌਵੀਂ ਮਾਲ ਮੰਡੀ ਵਿਖੇ ਸਜਿਆ 'ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 04-09-2025
ਅੰਮਿ੍ਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਗਰੀ ਵਿਚ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਅਰੰਭ ਕੀਤੀ ਗਈ ਲੜ੍ਹੀ ਦਾ ਦੂਜਾ ਗੁਰਮਤਿ ਸਮਾਗਮ ਬੀਤੀ ਰਾਤ ਇਤਿਹਾਸਕ ਗੁਰ ਅਸਥਾਨ ਗੁ: ਸ੍ਰੀ ਦਮਦਮਾ ਸਾਹਿਬ ਪਾਤ: ਨੌਵੀਂ ਮਾਲ ਮੰਡੀ ਵਿਖੇ ਸ਼ਰਧਾ ਸਹਿਤ ਸਜਾਇਆ ਗਿਆ | ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਸਿੰਘ ਨੇ ਗੁਰਸ਼ਬਦ ਤੇ ਗੁਰਮਤਿ ਵਿਚਾਰਾਂ ਸਰਵਨ ਕਰਾਉਂਦਿਆਂ ਕਿਹਾ ਕਿ ਅਰਦਾਸ ਵਿਚ ਬਹੁਤ ਤਾਕਤ ਹੁੰਦੀ ਹੈ, ਪਰ ਇਹ ਸੱਚੇ ਮਨੋਂ ਹੋਣੀ ਚਾਹੀਦੀ ਹੈ | ਇਸ ਦੌਰਾਨ ਭਾਈ ਸਤਿੰਦਰਬੀਰ ਸਿੰਘ ਅਤੇ ਭਾਈ ਕਮਲਜੀਤ ਸਿੰਘ ਦੇ ਹਜ਼ੂਰੀ ਰਾਗੀ ਜਥਿਆਂ ਨੇ ਵੀ ਗੁਰਬਾਣੀ ਕਥਾ ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੰਗਤਾਂ ਨੂੰ ਹੜ੍ਹ ਪੀੜ੍ਹਤਾਂ ਦੀ ਵੱਧ ਤੋਂ ਵੱਧ ਸਹਾਇਤਾ ਕਰਨ ਦੀ ਅਪੀਲ ਕੀਤੀ ਗਈ | ਵਧੀਕ ਮੈਨੇਜਰ ਬਿਕਰਮਜੀਤ ਸਿੰਘ ਤੇ ਹੋਰਨਾਂ ਵਲੋਂ ਸਿੰਘ ਸਾਹਿਬ ਤੇ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ |
ਅੱਜ ਦਾ ਸਮਾਗਮ : ਮਿਤੀ : 4 ਸਤੰਬਰ, ਵੀਰਵਾਰ | ਸਮਾਂ : ਸ਼ਾਮ 7 ਤੋਂ ਰਾਤ 9.30 ਵਜੇ ਤੱਕ | ਸਥਾਨ : ਗੁਰਦੁਆਰਾ ਕੋਠਾ ਸਾਹਿਬ ਪਾਤ: ਨੌਵੀਂ,ਵੱਲਾ |

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲ ਤਖ਼ਤ ਸਾਹਿਬ ਤੋਂ 20 ਸਤੰਬਰ ਨੂੰ ਆਰੰਭ ਹੋਣ ਵਾਲਾ ਪੈਦਲ ਮਾਰਚ ਹੜ੍ਹਾਂ ਕਾਰਨ ਮੁਲਤਵ... ਅਗਲੀ ਖ਼ਬਰ ਖ਼ਾਲਸਾ ਕਾਲਜ ਦੇ ਸਾਹਮਣੇ ਇਕ ਬਿਊਟੀ ਪਾਰਲਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ 'ਚ 2 ਨਾਬਾਲਗਾਂ ਸਮੇਤ 3 ਕਾਬੂ : ਵਾਰਦ...
Ad Position 24