29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲ ਤਖ਼ਤ ਸਾਹਿਬ ਤੋਂ 20 ਸਤੰਬਰ ਨੂੰ ਆਰੰਭ ਹੋਣ ਵਾਲਾ ਪੈਦਲ ਮਾਰਚ ਹੜ੍ਹਾਂ ਕਾਰਨ ਮੁਲਤਵੀ : ਭਾਈ ਸਖੀਰਾ <br/>

Ad Position 21
No active advertisement
ਅਜੀਤ ਡੈਸਕ 04-09-2025
ਅੰਮਿ੍ਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)- ਸੰਨ੍ਹ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਪ੍ਰਬੰਧਕਾਂ ਤੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਭਾਈ ਜਰਨੈਲ ਸਿੰਘ ਸਖੀਰਾ ਤੇ ਹੋਰ ਪੰਥਕ ਆਗੂਆਂ ਵਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 20 ਸਤੰਬਰ ਨੂੰ ਕੱਢਿਆ ਜਾਣ ਵਾਲਾ ਪੈਦਲ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਭਾਈ ਜਰਨੈਲ ਸਿੰਘ ਸਖੀਰਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੈਦਲ ਮਾਰਚ ਮੁਲਤਵੀ ਕਰਨ ਦਾ ਫ਼ੈਸਲਾ ਪੰਜਾਬ ਦੇ ਅਨੇਕਾਂ ਜ਼ਿਲਿ੍ਹਆਂ ਵਿਚ ਆਏ ਹੜ੍ਹਾਂ ਤੇ ਇਸ ਨਾਲ ਹੋਏ ਭਾਰੀ ਨੁਕਸਾਨ ਨੂੰ ਦੇਖਦਿਆਂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਪੈਦਲ ਮਾਰਚ ਹੁਣ 10 ਨਵੰਬਰ ਨੂੰ ਪੰਥਕ ਪ੍ਰੰਪਰਾਵਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰੰਭ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਹੁੰਦਾ ਹੋਇਆ ਵਾਪਿਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਕੌਮਾਂਤਰੀ ਹਵਾਈ ਅੱਡੇ 'ਤੇ 84 ਲੱਖ ਦਾ ਗਾਂਜਾ ਬਰਾਮਦ <br/> ਅਗਲੀ ਖ਼ਬਰ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਾਤ: ਨੌਵੀਂ ਮਾਲ ਮੰਡੀ ਵਿਖੇ ਸਜਿਆ '...
Ad Position 24