29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹੜ੍ਹਾਂ ਦੀਆਂ ਛੁੱਟੀਆਂ ਦਰਮਿਆਨ ਅਧਿਆਪਕਾਂ ਨੂੰ ਸਕੂਲ ਬੁਲਾ ਰਹੇ ਨਿੱਜੀ ਸਕੂਲਾਂ ਦੇ ਮੁਖੀ <br/>

Ad Position 21
No active advertisement
ਅਜੀਤ ਡੈਸਕ 04-09-2025
ਅੰਮਿ੍ਤਸਰ, 3 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਹੜ੍ਹਾਂ ਦੇ ਮੌਸਮ ਦੌਰਾਨ ਐਲਾਨੀਆਂ ਛੁੱਟੀਆਂ ਦਰਮਿਆਨ ਕੁਝ ਨਿੱਜੀ ਸਕੂਲ ਪ੍ਰਬੰਧਕਾਂ ਵਲੋਂ ਅਧਿਆਪਕਾਂ ਅਤੇ ਬੱਚਿਆਂ ਨੂੰ ਸਕੂਲ ਬੁਲਾਏ ਜਾਣ ਦੇ ਮਾਮਲੇ ਸਾਹਮਣੇ ਆਏ ਹਨ ਜਿਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਰਾਜੇਸ਼ ਕੁਮਾਰ ਸ਼ਰਮਾ ਨੇ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਨਿੱਜੀ ਸਕੂਲ ਪ੍ਰਬੰਧਕਾਂ ਨੂੰ ਸਖਤ ਤਾੜਨਾ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲਾਂ 'ਚ ਮਿਤੀ 7 ਸਤੰਬਰ ਤੱਕ ਛੁੱਟੀਆਂ ਕੀਤੀਆਂ ਹਨ | ਇਸ ਸੰਬੰਧੀ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ/ਪ੍ਰਾਈਵੇਟ ਅਣ-ਏਡਿਡ/ਮਾਨਤਾ ਪ੍ਰਾਪਤ/ਕੇਂਦਰੀ ਵਿਦਿਆਲਿਆ/ਜਵਾਹਰ ਨਵੋਦਿਆ ਵਿਦਿਆਲਿਆ ਸਕੂਲ ਮੁੱਖੀਆਂ ਨੂੰ ਹਦਾਇਤ ਹੈ ਕਿ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਸਕੂਲ ਮੁਖੀ ਵਲੋਂ ਕਿਸੇ ਵੀ ਵਿਦਿਆਰਥੀ ਅਤੇ ਸਕੂਲ ਦੇ ਅਧਿਆਪਕ ਨੂੰ ਸਕੂਲ ਵਿਖੇ ਨਾ ਬੁਲਾਇਆ ਜਾਵੇ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਕਤ ਸਕੂਲ ਖ਼ਿਲਾਫ਼ ਢੁੱਕਵੀਂ ਕਾਰਵਾਈ ਲਈ ਵਿਭਾਗ/ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਜਾਵੇਗਾ ਜਿਸਦੀ ਨਿਰੋਲ ਜਿੰਮੇਵਾਰੀ ਸੰਬੰਧਿਤ ਸਕੂਲ ਮੁੱਖੀ ਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਤੇ ਬਾਰਿਸ਼ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਹੁਣ ਤੱਕ 35 ਕਰੋੜ ਤੋਂ ਵਧੇਰੇ ਦਾ ਨੁਕਸਾਨ ਅਗਲੀ ਖ਼ਬਰ ਅੰਮਿ੍ਤਸਰ ਲਈ ਰਾਘਵ ਚੱਢਾ ਵਲੋਂ 50 ਲੱਖ ਅਤੇ ਮੀਤ ਹੇਅਰ ਵਲੋਂ 25 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ <br/>
Ad Position 24