10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਡੀ. ਏ. ਵੀ. ਕਾਲਜ ਦੇ ਖਿਡਾਰੀਆਂ ਨੇ ਸ਼ੂਟਿੰਗ ਚੈਂਪੀਅਨਸ਼ਿਪ 'ਚ ਜਿੱਤੇ ਤਗਮੇ

Ad Position 21
No active advertisement
ਅਜੀਤ ਡੈਸਕ 05-09-2025
ਅੰਮਿ੍ਤਸਰ, 4 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਤਿੰਨ ਖਿਡਾਰੀਆਂ ਨੇ ਕਜ਼ਾਕਿਸਤਾਨ 'ਚ ਹੋਈ 16ਵੀਂ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ 'ਚ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤੇ ਹਨ | ਉਨ੍ਹਾਂ ਨੇ ਇਹ ਜਿੱਤ ਵਿਅਕਤੀਗਤ ਅਤੇ ਟੀਮ ਦੋਵਾਂ ਵਰਗਾਂ 'ਚ ਹਾਸਿਲ ਕੀਤੀ | ਇਹ ਜਾਣਕਾਰੀ ਕਾਲਜ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦਿੱਤੀ | ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਕਿਹਾ ਕਿ ਉਲੰਪੀਅਨ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ, ਆਸ਼ੀ ਚੌਸਕੀ ਅਤੇ ਨੀਰੂ ਕਾਲਜ ਦੇ ਪੀ. ਜੀ. ਡੀ. ਸੀ. ਏ. ਦੇ ਵਿਦਿਆਰਥੀ ਹਨ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਸਭ ਤੋਂ ਵਧੀਆ ਰਿਹਾ ਹੈ | ਨੀਰੂ ਨੇ ਵਿਅਕਤੀਗਤ ਵਰਗ ਅਤੇ ਟਰੈਪ ਸ਼ੂਟਿੰਗ 'ਚ ਸੋਨ ਤਗਮਾ ਪ੍ਰਾਪਤ ਕੀਤਾ ਹੈ | ਐਸ਼ਵਰਿਆ ਪ੍ਰਤਾਪ ਤੋਮਰ ਨੇ 50 ਮੀਟਰ 3ਪੀ ਰਾਈਫਲ 'ਚ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ 'ਚ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤੇ ਹਨ | ਆਸ਼ੀ ਚੌਸਕੀ ਨੇ 50 ਮੀਟਰ 3ਪੀ ਰਾਈਫਲ ਟੀਮ 'ਚ ਸੋਨ ਤਗਮਾ ਜਿੱਤਿਆ ਹੈ | ਡਾ. ਗੁਪਤਾ ਨੇ ਕਿਹਾ ਕਿ ਖਿਡਾਰੀਆਂ ਨੇ ਲਗਾਤਾਰ ਮਿਹਨਤ ਅਤੇ ਲਗਨ ਨਾਲ ਸਿਖਰਲਾ ਸਥਾਨ ਪ੍ਰਾਪਤ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ | ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਬੀ. ਬੀ. ਯਾਦਵ ਨੇ ਕਿਹਾ ਕਿ ਖਿਡਾਰੀਆਂ ਦੀ ਇਹ ਜਿੱਤ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਜਨੂੰਨ ਦਾ ਸਬੂਤ ਹੈ | ਡਾ. ਯਾਦਵ ਨੇ ਖੇਡ ਵਿਭਾਗ ਦੇ ਡਾਇਰੈਕਟਰ ਡਾ. ਕੰਵਰ ਮਨਦੀਪ ਸਿੰਘ ਅਤੇ ਸ਼ੂਟਿੰਗ ਕੋਚ ਰਾਜਵਿੰਦਰ ਕੌਰ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਪ੍ਰੋ. ਸੰਦੀਪ ਸ਼ਰਮਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ-ਜੈਨਗਰ ਡੁਪਲੀਕੇਟ ਸਪੈਸ਼ਲ ਨੂੰ ਵੱਖ-ਵੱਖ ਸਟੇਸ਼ਨਾਂ 'ਤੇ ਦੋ ਮਿੰਟ ਦਾ ਅਸਥਾਈ ਸਟਾਪੇਜ ਦੇਣ ਦਾ ਫ਼ੈਸਲਾ ਅਗਲੀ ਖ਼ਬਰ ਖ਼ਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਨੇ ਫਿਊਚਰ ਟੈੱਕ ਇਨੋਵੇਸ਼ਨ ਲੈਬ ਸਥਾਪਿਤ ਕਰਨ ਸੰਬੰਧੀ ਸਮਝੌਤਾ ਕੀਤਾ...
Ad Position 24