10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੜ੍ਹ ਤ੍ਰਾਸਦੀ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕਰ ਕੇ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ- ਪ੍ਰੋ: ਖਿਆਲਾ

Ad Position 21
No active advertisement
ਅਜੀਤ ਡੈਸਕ 05-09-2025
ਅੰਮਿ੍ਤਸਰ, 4 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ 'ਚ ਭਾਰੀ ਮੀਂਹ ਅਤੇ ਹੜ੍ਹ ਨਾਲ ਪੈਦਾ ਹੋਈ ਭਿਆਨਕ ਤਬਾਹੀ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਤ੍ਰਾਸਦੀ ਨੂੰ 'ਰਾਸ਼ਟਰੀ ਆਫ਼ਤ' ਐਲਾਨਣ ਅਤੇ ਇਨ੍ਹਾਂ ਸੂਬਿਆਂ ਨੂੰ ਵਿਸ਼ੇਸ਼ ਰਾਹਤ ਪੈਕੇਜ ਦੇਣ ਦੀ ਅਪੀਲ ਕੀਤੀ ਹੈ | ਪ੍ਰੋ. ਖਿਆਲਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਦਿਆਂ ਕਿਹਾ ਕਿ ਪੰਜਾਬ ਦੇ 1655 ਪਿੰਡਾਂ 'ਚ 1 ਲੱਖ 75 ਹਜ਼ਾਰ ਹੈਕਟਰ ਤੋਂ ਵੱਧ ਫ਼ਸਲ ਅਤੇ 3 ਲੱਖ 55 ਹਜ਼ਾਰ ਤੋਂ ਵੱਧ ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ | ਇਸ ਵੱਡੇ ਪੱਧਰ ਦੀ ਤਬਾਹੀ ਨੂੰ ਦੇਖਦਿਆਂ ਤੁਰੰਤ ਕੇਂਦਰੀ ਮਦਦ ਦੀ ਲੋੜ ਹੈ | ਪ੍ਰੋ. ਖਿਆਲਾ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਖੇਤਾਂ ਵਿਚ ਫ਼ਸਲਾਂ ਦੇ ਨੁਕਸਾਨ ਦੀ ਪੂਰਤੀ ਲਈ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸਵ: ਧਰਮਬੀਰ ਸਿੰਘ ਮੋਹਲੇਕੇ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਵਿਸ਼ੇਸ਼ ਭਾਸ਼ਨ ਕਰਵਾਇਆ
Ad Position 24