10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸਵ: ਧਰਮਬੀਰ ਸਿੰਘ ਮੋਹਲੇਕੇ ਨੂੰ ਸ਼ਰਧਾਂਜਲੀਆਂ ਭੇਟ

Ad Position 21
No active advertisement
ਅਜੀਤ ਡੈਸਕ 05-09-2025
ਚੋਗਾਵਾਂ, 4 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਮੋਹਲੇਕੇ ਦੇ ਹੀਰਾ ਸਿੰਘ ਭਿੰਡਰ ਦੇ ਪੁੱਤਰ ਧਰਮਬੀਰ ਸਿੰਘ ਜਿਸਦਾ ਬੀਤੀ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਨਮਿਤ ਯਾਦ 'ਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਪਿੰਡ ਮੋਹਲੇਕੇ ਵਿਖੇ ਹੋਈ | ਇਸ ਮੌਕੇ ਕੀਰਤਨ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਉਪਰੰਤ ਸਾਬਕਾ ਵਿਧਾਇਕ ਜਥੇ. ਵੀਰ ਸਿੰਘ ਲੋਪੋਕੇ, ਯੂਥ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਜ਼ਿਲ੍ਹਾ ਦਿਹਾਤੀ ਪ੍ਰਧਾਨ ਰਾਜਵਿੰਦਰ ਰਾਜਾ ਲਦੇਹ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੱਪਾ, ਡਾ. ਸ਼ਰਨਜੀਤ ਸਿੰਘ ਆਦਿ ਆਗੂਆਂ ਨੇ ਸਵ: ਧਰਮਬੀਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਨੌਜਵਾਨ ਪੁੱਤਰ ਦਾ ਇਸ ਉਮਰੇ ਤੁਰ ਜਾਣਾ ਪਰਿਵਾਰ ਲਈ ਦੁੱਖ ਅਸਿਹ ਹੈ | ਇਸ ਮੌਕੇ ਦਰਸ਼ਨ ਸਿੰਘ, ਹੀਰਾ ਸਿੰਘ,ਰਸ਼ਪਾਲ ਸਿੰਘ ਤੇ ਮਹਿੰਦਰਜੀਤ ਸਿੰਘ ਨੇ ਇਸ ਦੁੱਖ ਦੀ ਘੜੀ ਵਿਚ ਸ਼ਾਮਿਲ ਹੋਣ ਵਾਲੇ ਸੱਜਣ ਮਿੱਤਰਾਂ ਤੇ ਸਨੇਹੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਸੁਖਦੇਵ ਸਿੰਘ ਖਿਆਲੇ ਵਾਲੇ, ਦਰਸ਼ਨ ਸਿੰਘ, ਬਾਬਾ ਜੋਗਿੰਦਰ ਸਿੰਘ ਲੋਪੋਕੇ, ਡਾ. ਰਵਿੰਦਰਪਾਲ ਸਿੰਘ ਭੁੱਲਰ, ਜੋਗਿੰਦਰ ਸਿੰਘ ਚੂਚਕਵਾਲ, ਸਰਪੰਚ ਗੁਰਚਰਨ ਸਿੰਘ, ਗੁਰਵਿੰਦਰ ਸਿੰਘ, ਬੰਟੀ ਮੌਹਲੇਕੇ, ਬਚਿੱਤਰ ਸਿੰਘ ਕੋਟਲਾ, ਜੁਝਾਰ ਸਿੰਘ ਠੇਕੇਦਾਰ, ਸਾਬਕਾ ਸਰਪੰਚ ਸੁਖਦੇਵ ਸਿੰਘ, ਮਹਿੰਦਰਜੀਤ ਸਿੰਘ, ਕੁਲਦੀਪ ਸਿੰਘ ਚਵਿੰਡਾ,ਦਲੀਪ ਸਿੰਘ ਭੰਬੀਰਾ, ਦਵਿੰਦਰ ਸਿੰਘ ਭੁੱਲਰ, ਅਕਿਰਤਪਾਲ ਸਿੰਘ, ਸ਼ਹਿਬਾਜ਼ ਸਿੰਘ, ਪਵਨੀਤਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਟੀਮ ਵਲੋਂ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਅਗਲੀ ਖ਼ਬਰ ਹੜ੍ਹ ਤ੍ਰਾਸਦੀ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕਰ ਕੇ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ- ਪ੍ਰੋ: ਖਿਆਲਾ
Ad Position 24