10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

350 ਸਾਲਾ ਸ਼ਹੀਦੀ ਸ਼ਤਾਬਦੀ: ਸ਼ਹੀਦੀ ਨਗਰ ਕੀਰਤਨ ਲਖਨਊ ਤੋਂ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ (ਉੱਤਰ ਪ੍ਰਦੇਸ਼) ਪੁੱਜਾ

Ad Position 21
No active advertisement
ਅਜੀਤ ਡੈਸਕ 05-09-2025
ਅੰਮਿ੍ਤਸਰ, 4 ਸਤੰਬਰ (ਸਟਾਫ ਰਿਪੋਰਟਰ)-ਨੌਵੇਂ ਪਤਿਸ਼ਾਹ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਸਵੇਰੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਯਹੀਆ ਗੰਜ ਲਖਨਊ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਅਰੰਭ ਹੋ ਕੇ ਰਾਤ ਨੂੰ ਅਗਲੇ ਪੜਾਅ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ (ਉੱਤਰ ਪ੍ਰਦੇਸ਼) ਪੁੱਜਾ | ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ | ਨਗਰ ਕੀਰਤਨ ਦੀ ਆਰੰਭਤਾ ਸਮੇਂ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ, ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਹਰਪਾਲ ਸਿੰਘ ਜੱਗੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਪ੍ਰਬੰਧਕ ਤੇ ਸੰਗਤਾਂ ਹਾਜ਼ਰ ਸਨ | ਇਹ ਨਗਰ ਕੀਰਤਨ ਯਹੀਆ ਗੰਜ ਲਖਨਊ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ ਉੱਤਰ ਪ੍ਰਦੇਸ਼ ਪੁੱਜਾ | ਰਸਤੇ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ | ਸ਼ੋ੍ਰਮਣੀ ਕਮੇਟੀ ਦਫ਼ਤਰ ਤੋਂ ਜਾਰੀ ਸੂਚਨਾ ਅਨੁਸਾਰ ਇਹ ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ ਵਿਖੇ ਵਿਸ਼ਰਾਮ ਕਰਨ ਉਪਰੰਤ ਕੱਲ੍ਹ 5 ਸਤੰਬਰ ਨੂੰ ਅਗਲੇ ਪੜਾਅ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁੱਲ, ਪੂਰਨਪੁਰ ਲਈ ਰਵਾਨਾ ਹੋਵੇਗਾ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਤੇ ਕਰਮਚਾਰੀਆਂ ਤੋਂ ਇਲਾਵਾ ਹੈੱਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ, ਲਖਨਊ ਦੇ ਪ੍ਰਬੰਧਕ ਡਾ. ਗੁਰਮੀਤ ਸਿੰਘ, ਡਾ. ਅਮਰਜੋਤ ਸਿੰਘ, ਸਤਨਾਮ ਸਿੰਘ, ਪਰਮਜੀਤ ਸਿੰਘ ਪੰਮੀ, ਪ੍ਰੀਤ ਸਿੰਘ ਅਰੋੜਾ, ਹਰਮਿੰਦਰ ਸਿੰਘ ਟੀਟੂ, ਮਨਮੀਤ ਸਿੰਘ ਬੰਟੀ, ਦਲਜੀਤ ਸਿੰਘ ਕੁੱਕੂ, ਸੰਪੂਰਨ ਸਿੰਘ ਬੱਗਾ, ਜਸਵੰਤ ਸਿੰਘ ਮਾਰਵਾਹ, ਜਗਪਾਲ ਸਿੰਘ ਵੋਹਰਾ, ਤੇਜਪਾਲ ਸਿੰਘ ਰੋਮੀ, ਹਰਪਾਲ ਸਿੰਘ ਜੱਗੀ ਤੇ ਅਜੀਤ ਸਿੰਘ ਮਲਹੋਤਰਾ ਸਮੇਤ ਉੱਤਰ ਪ੍ਰਦੇਸ਼ ਦੀਆਂ ਹੋਰ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੱਡਾ ਖੰਡ ਮਿੱਲ ਕੀੜੀ ਅਫਗਾਨਾ ਵਲੋਂ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਫੀਡ ਦਾ ਟਰੱਕ ਰਵਾਨਾ ਅਗਲੀ ਖ਼ਬਰ ਜੀ. ਐੱਸ. ਟੀ. ਕੌਂਸਲ ਦੀ ਮੀਟਿੰਗ 'ਚ ਕਰ ਢਾਂਚੇ ਨੂੰ ਸਰਲ ਬਣਾਇਆ- ਐਡਵੋਕੇਟ ਵਿਕਾਸ ਖੰਨਾ
Ad Position 24