ਅੰਮਿ੍ਤਸਰ, 4 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਆਬਕਾਰੀ ਵਿਭਾਗ ਅੰਮਿ੍ਤਸਰ ਦੀ ਟੀਮ ਵਲੋਂ ਲੋਕਾਂ ਨੂੰ ਲਗਾਤਾਰ ਨਾਜਾਇਜ਼ ਸ਼ਰਾਬ ਵਿਰੱੁਧ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਮੁਹਿੰਮ ਤਹਿਤ ਅੱਜ ਸੁਰਿੰਦਰ ਗਰਗ ਡਵੀਜ਼ਨਲ ਕਮਿਸ਼ਨਰ ਐਕਸਾਈਜ਼ ਜ਼ੋਨ ਜਲੰਧਰ/ਅੰਮਿ੍ਤਸਰ ਅਤੇ ਮਹੇਸ਼ ਗੁਪਤਾ ਸਹਾਇਕ ਆਬਕਾਰੀ ਕਮਿਸ਼ਨਰ ਅੰਮਿ੍ਤਸਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ 'ਤੇ ਆਬਕਾਰੀ ਵਿਭਾਗ ਅੰਮਿ੍ਤਸਰ-2 ਦੇ ਈ. ਟੀ. ਓ. ਰਮਨ ਭਗਤ ਦੀ ਨਿਗਰਾਨੀ ਹੇਠ ਆਬਕਾਰੀ ਇੰਸਪੈਕਟਰ ਰਮਨ ਸ਼ਰਮਾ ਨੇ ਆਬਕਾਰੀ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਅੱਜ ਪਿੰਡ ਗੁਮਾਨਪੁਰਾ ਅਤੇ ਪਿੰਡ ਰਣੀਕੇ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਅਤੇ ਲੋਕਾਂ ਨੂੰ ਨਾਜਾਇਜ਼ ਸ਼ਰਾਬ ਵਿਰੱੁਧ ਜਾਗਰੂਕ ਕੀਤਾ | ਇਸਦੇ ਨਾਲ ਹੀ ਉਨ੍ਹਾਂ ਨਕਲੀ ਸ਼ਰਾਬ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਲੋਕਾਂ ਨੂੰ ਜਾਣੰੂ ਕਰਵਾਇਆ | ਇਸ ਤੋਂ ਇਲਾਵਾ ਉਨ੍ਹਾਂ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਵੀ ਇਲਾਕੇ 'ਚ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਮੀਟਿੰਗ ਕੀਤੀ |