10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੜ੍ਹ ਪ੍ਰਭਾਵਿਤ ਖੇਤਰਾਂ 'ਚ ਦਵਾਈਆਂ ਅਤੇ ਹੋਰ ਰਾਹਤ ਸਮੱਗਰੀ ਭੇਜਣ ਲਈ ਵਰਲਡ ਸਿੱਖ ਚੈਂਬਰ ਆਫ਼ ਕਾਮਰਸ ਨੇ ਖੋਲਿ੍ਹਆ ਸੰਗ੍ਰਹਿ ਕੇਂਦਰ

Ad Position 21
No active advertisement
ਅਜੀਤ ਡੈਸਕ 05-09-2025
ਅੰਮਿ੍ਤਸਰ, 4 ਸਤੰਬਰ (ਸੁਰਿੰਦਰ ਕੋਛੜ)-ਪੰਜਾਬ 'ਚ ਹੜ੍ਹਾਂ ਦੇ ਮੱਦੇਨਜ਼ਰ ਵਰਲਡ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਚੈਪਟਰ ਨੇ ਸਥਾਨਕ ਮਜੀਠਾ ਰੋਡ ਦੀ ਆਬਾਦੀ ਗੋਪਾਲ ਨਗਰ ਵਿਖੇ ਸਥਿਤ ਉਦਾਸੀਨ ਆਸ਼ਰਮ ਅਖਾੜਾ ਘਮੰਡਾ ਦਾਸ ਬੇਰੀਵਾਲਾ 'ਚ ਸੰਗ੍ਰਹਿ ਕੇਂਦਰ ਖੋਲਿ੍ਹਆ ਹੈ ਤਾਂ ਜੋ ਆਉਣ ਵਾਲੇ ਦਿਨਾਂ 'ਚ ਪ੍ਰਭਾਵਿਤ ਖੇਤਰਾਂ ਵਿਚ ਦਵਾਈਆਂ ਅਤੇ ਹੋਰ ਰਾਹਤ ਸਮੱਗਰੀ ਪਹੁੰਚਾਈ ਜਾ ਸਕੇ | ਇਸ ਸੰਗ੍ਰਹਿ ਕੇਂਦਰ ਦਾ ਉਦਘਾਟਨ ਮਹੰਤ ਪ੍ਰਤਾਪ ਦਾਸ ਦੀ ਅਗਵਾਈ ਹੇਠ ਕੀਤਾ ਗਿਆ | ਚੈਂਬਰ ਦੇ ਪੰਜਾਬ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਨੇ ਕਿਹਾ ਕਿ ਪੰਜਾਬ 'ਚ ਕਈ ਖੇਤਰ ਹੜ੍ਹਾਂ ਵਿਚ ਡੁੱਬੇ ਹੋਏ ਹਨ ਅਤੇ ਆਉਣ ਵਾਲੇ ਦਿਨਾਂ 'ਚ ਉੱਥੇ ਬਿਮਾਰੀਆਂ ਵੀ ਫੈਲ ਸਕਦੀਆਂ ਹਨ | ਜਿਸ ਕਾਰਨ ਉਨ੍ਹਾਂ ਦੀ ਸੰਸਥਾ ਵਲੋਂ ਪ੍ਰਸ਼ਾਸਨ ਦੀ ਮਦਦ ਨਾਲ ਪ੍ਰਭਾਵਿਤ ਖੇਤਰਾਂ 'ਚ ਦਵਾਈਆਂ ਵੰਡੀਆਂ ਜਾਣਗੀਆਂ ਤਾਂ ਜੋ ਲੋਕ ਕਿਸੇ ਵੀ ਤਰ੍ਹਾਂ ਦੀ ਦਵਾਈ ਤੋਂ ਵਾਂਝੇ ਨਾ ਰਹਿਣ | ਮਹੰਤ ਪ੍ਰਤਾਪ ਦਾਸ ਨੇ ਕਿਹਾ ਕਿ ਇਹ ਇਕ ਅਜਿਹਾ ਮੌਕਾ ਹੈ ਜਿਸ 'ਚ ਸਾਨੂੰ ਸਾਰਿਆਂ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਹੜ੍ਹ ਵਿਚ ਫਸੇ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਸਕੇ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਉਨ੍ਹਾਂ ਦਾ ਅਖਾੜਾ ਖੇਤੀ ਲਈ ਪੂਰਾ ਸਹਿਯੋਗ ਦੇਵੇਗਾ | ਜਿਸ ਦੇ ਚੱਲਦਿਆਂ ਕਿਸਾਨਾਂ ਨੂੰ ਟਰੈਕਟਰ ਦਿੱਤੇ ਜਾਣਗੇ, ਡੀਜ਼ਲ ਦਿੱਤਾ ਜਾਵੇਗਾ ਤਾਂ ਜੋ ਉਹ ਆਪਣੀ ਖੇਤੀ ਪੂਰੀ ਤਰ੍ਹਾਂ ਕਰ ਸਕਣ | ਇਸ ਮੌਕੇ ਸੇਵਾਮੁਕਤ ਸਿਵਲ ਸਰਜਨ ਡਾ: ਚਰਨਜੀਤ, ਡਾ: ਸਤਵਿੰਦਰ ਕੌਰ ਸੋਹਲ, ਡਾ: ਮਨਜੀਤ ਕੌਰ, ਸ੍ਰੀ ਸੁਖਮਨੀ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਲਖਬੀਰ ਸਿੰਘ ਗਿੱਲ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸਮੀਰ ਜੈਨ, ਭੁਪਿੰਦਰ ਸਿੰਘ, ਪ੍ਰੋਫੈਸਰ ਹਰਦੇਵ ਦਵੇਸਵਰ, ਡਾ: ਸੰਤੋਸ਼ ਸਿੰਘ, ਜਜਬੀਰ ਸਿੰਘ ਆਹਲੂਵਾਲੀਆ, ਮਨਦੀਪ ਸਿੰਘ ਅਹੂਜਾ, ਜਤਿੰਦਰ ਪਾਲ ਸਿੰਘ, ਬੌਬੀ ਬਾਦਸ਼ਾਹ, ਜਗਦੀਸ਼ ਸਿੰਘ ਵਡਾਲਾ, ਉਪਕਾਰ ਸਿੰਘ ਅਤੇ ਹੋਰ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੁਲਤਾਨਵਿੰਡ ਦੋਬੁਰਜੀ ਲਿੰਕ ਰੋਡ 'ਤੇ ਦੋਵੇਂ ਪਾਸੇ ਮੀਂਹ ਦੇ ਪਾਣੀ ਨੇ ਧਾਰਿਆ ਛੱਪੜ ਦਾ ਰੂਪ <br/> ਅਗਲੀ ਖ਼ਬਰ ਆਬਕਾਰੀ ਵਿਭਾਗ ਅੰਮਿ੍ਤਸਰ ਦੀ ਟੀਮ ਨੇ ਨਾਜਾਇਜ਼ ਸ਼ਰਾਬ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ <br/>
Ad Position 24