10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ 50 ਲੱਖ ਦਾ ਪਾਇਆ ਯੋਗਦਾਨ¸ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਮੁਹਿੰਮ ਕੀਤੀ ਸ਼ੁਰੂ

Ad Position 21
No active advertisement
ਅਜੀਤ ਡੈਸਕ 05-09-2025
ਅੰਮਿ੍ਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ 'ਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਟਾਫ਼ ਅਤੇ ਫੈਕਲਟੀ ਨੇ ਜੀ. ਐੱਨ. ਡੀ. ਯੂ. ਰਾਹਤ ਫੰਡ 'ਚ ਲਗਭਗ 50 ਲੱਖ ਰੁਪਏ, ਜੋ ਕਿ ਇਕ ਦਿਨ ਦੀ ਤਨਖ਼ਾਹ ਦੇ ਬਰਾਬਰ ਹੈ, ਦਾ ਯੋਗਦਾਨ ਪਾਇਆ ਹੈ | ਇਹ ਉਪਰਾਲਾ ਉਪ ਕੁਲਪਤੀ ਪ੍ਰੋ: ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਚੁੱਕਿਆ ਗਿਆ, ਜਦਕਿ ਰਜਿਸਟਰਾਰ ਪ੍ਰੋਫੈਸਰ ਕੇ. ਐੱਸ. ਚਾਹਲ ਨੂੰ ਇਸ ਯਤਨ ਸੰਬੰਧੀ ਤਾਲਮੇਲ ਕਰਨ ਦਾ ਕੰਮ ਸੌਂਪਿਆ ਗਿਆ ਹੈ | ਇਸ ਫ਼ੈਸਲੇ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ, ਅਫਸਰ ਐਸੋਸੀਏਸ਼ਨ ਅਤੇ ਟੀਚਰਜ਼ ਐਸੋਸੀਏਸ਼ਨ ਦੁਆਰਾ ਸਰਬਸੰਮਤੀ ਨਾਲ ਸਮਰਥਨ ਕੀਤਾ ਗਿਆ ਹੈ | ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਉਕਤ ਰਾਸ਼ੀ ਨਾਲ ਹੜ੍ਹ ਪੀੜਤਾਂ ਨੂੰ ਜ਼ਰੂਰੀ ਸਪਲਾਈ ਅਤੇ ਪੁਨਰਵਾਸ ਸਹਾਇਤਾ ਪ੍ਰਦਾਨ ਕਰਨ ਲਈ ਕੰਮ ਕੀਤਾ ਜਾਵੇਗਾ | ਇਸ ਦੌਰਾਨ ਰਾਹਤ ਕਾਰਜਾਂ ਦੇ ਹਿੱਸੇ ਵਜੋਂ ਜੀਐਨਡੀਯੂ ਨੇ ਹੜ੍ਹ ਪ੍ਰਭਾਵਿਤ ਇਲਾਕੇ 'ਚ ਰਾਹਤ ਕੈਂਪ ਸਥਾਪਤ ਕਰਨ ਲਈ ਰਾਸ਼ਟਰੀ ਸੇਵਾ ਯੋਜਨਾ (ਐੱਨ. ਐੱਸ. ਐੱਸ.) ਅਤੇ ਰਾਸ਼ਟਰੀ ਕੈਡੇਟ ਕੋਰ (ਐੱਨ. ਸੀ. ਸੀ.) ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ | ਦਵਾਈਆਂ ਅਤੇ ਹੋਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਲਈ ਮੈਡੀਕਲ ਟੀਮਾਂ ਨੂੰ ਵੀ ਤਿਆਰ ਰੱਖਿਆ ਗਿਆ ਹੈ | ਇਸ ਦੌਰਾਨ, ਐੱਨ. ਐੱਸ. ਐੱਸ. ਵਲੰਟੀਅਰਾਂ ਅਤੇ ਯੂਨੀਵਰਸਿਟੀ ਗੁਰਦੁਆਰਾ ਸਾਹਿਬ ਦੇ ਮੈਂਬਰਾਂ ਦੀ ਇਕ ਸਾਂਝੀ ਟੀਮ ਨੇ ਡੇਰਾ ਬਾਬਾ ਨਾਨਕ ਅਤੇ ਰਾਮਦਾਸ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਤਾਂ ਜੋ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ ਲਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਗਲਤ ਰਿਪੋਰਟ ਦੇਣ ਦੇ ਦੋਸ਼ਾਂ ਤਹਿਤ ਅਸਟੇਟ ਵਿਭਾਗ ਦਾ ਕਲਰਕ ਮੁਅੱਤਲ ਅਗਲੀ ਖ਼ਬਰ ਚੇਅਰਮੈਨ ਰਿੰਟੂ ਅਤੇ ਪਿ੍ਅੰਕਾ ਸ਼ਰਮਾ ਨੇ 100 ਮਜ਼ਦੂਰ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਵੰਡੀ <br/>
Ad Position 24