ਅੰਮਿ੍ਤਸਰ, 4 ਸਤੰਬਰ (ਹਰਮਿੰਦਰ ਸਿੰਘ)-ਭਾਜਪਾ ਦੇ ਕੌਂਸਲਰਾਂ ਵਲੋਂ ਆਪਣੇ ਇਕ ਮਹੀਨੇ ਦੀ ਤਨਖਾਹ ਹੜ੍ਹ ਰਾਹਤ ਰਲੀਫ਼ ਫੰਡ 'ਚ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਅੱਜ ਭਾਜਪਾ ਦੀ ਡਿਪਟੀ ਵਿਰੋਧੀ ਧਿਰ ਦੀ ਕੌਂਸਲਰ ਕਿਰਤੀ ਅਰੋੜਾ, ਕੌਂਸਲਰ ਅਮਨ ਐਰੀ, ਕੌਂਸਲਰ ਬਲਦੇਵ ਰਾਜ ਬੱਗਾ ਵਲੋਂ ਆਪਣੀ ਇਕ ਇਕ ਮਹੀਨੇ ਦੀ ਤਨਖਾਹ ਦੇ ਚੈੱਕ ਵਧੀਕ ਡਿਪਟੀ ਕਮਿਸ਼ਨਰ ਮੈਡਮ ਅਮਨਦੀਪ ਕੌਰ ਨੂੰ ਸੌਪੇ | ਇਸ ਨੂੰ ਲੈ ਕੇ ਗੱਲਬਾਤ ਕਰਦੇ ਹੋਏ ਭਾਜਪਾ ਕੌਂਸਲਰਾਂ ਨੇ ਕਿਹਾ ਕਿ ਪੰਜਾਬ 'ਚ ਜੋ ਹੜ੍ਹਾਂ ਦੀ ਖ਼ਤਰਨਾਕ ਸਥਿਤੀ ਬਣੀ ਹੈ, ਜਿਸਦੀ ਲਪੇਟ 'ਚ ਬਹੁਤ ਸਾਰੇ ਪਰਿਵਾਰ ਆਏ ਹਨ | ਉਨ੍ਹਾਂ ਕਿਹਾ ਕਿ ਅਜਿਹੀ ਬਿਪਤਾ ਵਾਲੀ ਘੜੀ 'ਚ ਹਰ ਪੰਜਾਬੀ ਦਾ ਫਰਜ਼ ਬਣਦਾ ਹੈ ਕਿ ਉਹ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਵੇ |