10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਬਲਾਕ ਤਰਸਿੱਕਾ ਦੀ ਬਹਾਲੀ ਲਈ ਮੰਨਾ ਤੇ ਗਿੱਲ ਪੰਜਾਬ ਦੇ ਰਾਜਪਾਲ ਨੂੰ ਮਿਲੇ

Ad Position 21
No active advertisement
ਅਜੀਤ ਡੈਸਕ 05-09-2025
ਅੰਮਿ੍ਤਸਰ, 4 ਸਤੰਬਰ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ 'ਚ ਪੈਂਦੇ ਬਲਾਕ ਤਰਸਿੱਕਾ ਨੂੰ ਪੰਜਾਬ ਸਰਕਾਰ ਵਲੋਂ ਖਤਮ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਭਾਜਪਾ ਦਾ ਵਫਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅੰਮਿ੍ਤਸਰ ਵਿਖੇ ਮਿਲਿਆ ਅਤੇ ਮੰਗ ਪੱਤਰ ਸੌਂਪਦੇ ਹੋਏ ਮੰਗ ਕੀਤੀ ਗਈ ਕਿ ਬਲਾਕ ਤਰਸਿੱਕਾ ਨੂੰ ਖਤਮ ਕਰਨ ਲਈ ਜੋ ਨੋਟੀਫਿਕੇਸ਼ਨ ਪੰਜਾਬ ਸਰਕਾਰ ਨੇ ਜਾਰੀ ਕੀਤਾ ਹੈ ਉਸ ਨੂੰ ਤੁਰੰਤ ਰੱਦ ਕਰਵਾਇਆ ਜਾਵੇ | ਇਸ ਵਫਦ 'ਚ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ ਤੇ ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ ਇੰਚਾਰਜ ਹਲਕਾ ਜੰਡਿਆਲਾ ਗੁਰੂ ਨੇ ਦੱਸਿਆ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਇਸ ਮਾਮਲੇ ਦੇ ਹਰ ਪੱਖ ਪ੍ਰਤੀ ਵਫਦ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਭਰੋਸਾ ਦਿਵਾਇਆ ਹੈ ਕਿ ਉਹ ਇਸ ਸੰਬੰਧੀ ਪੰਜਾਬ ਸਰਕਾਰ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰਨਗੇ | ਇਸ ਮੌਕੇ 'ਤੇ ਭਾਜਪਾ ਦੇ ਸਰਕਲ ਪ੍ਰਧਾਨ ਮਨਜੀਤ ਸਿੰਘ ਸੰਧੂ ਤਰਸਿੱਕਾ, ਸਤਬੀਰ ਸਿੰਘ ਫੌਜੀ ਤਰਸਿੱਕਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟਾਇਰਾਂ ਵਾਲੀ ਦੁਕਾਨ 'ਚੋਂ ਚੋਰੀ ਅਗਲੀ ਖ਼ਬਰ ਭਾਜਪਾ ਕੌਂਸਲਰਾਂ ਨੇ ਆਪਣੀ ਇਕ ਇਕ ਮਹੀਨੇ ਦੀ ਤਨਖਾਹ ਹੜ੍ਹ ਰਲੀਫ਼ ਫੰਡ 'ਚ ਦਿੱਤੀ
Ad Position 24