ਅੰਮਿ੍ਤਸਰ, 5 ਸਤੰਬਰ (ਹਰਮਿੰਦਰ ਸਿੰਘ)-ਅਜਨਾਲਾ ਖੇਤਰ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਭਾਜਪਾ ਦੀ ਜ਼ਿਲ੍ਹਾ ਸ਼ਹਿਰੀ ਇਕਾਈ ਸਾਹਮਣੇ ਆਈ | ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਦੇ ਵਰਕਰ ਜ਼ਿਲ੍ਹਾ ਦਫ਼ਤਰ ਤੋਂ ਰਾਹਤ ਸਮੱਗਰੀ ਲੈ ਕੇ ਰਵਾਨਾ ਹੋਏ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਹੜ੍ਹਾਂ ਦੇ ਕਾਰਨ ਸਰਹੱਦੀ ਇਲਾਕਿਆਂ ਦੀ ਜੋ ਹਾਲਤ ਬਣੀ ਹੈ ਉਹ ਬੜੀ ਚਿੰਤਾ ਜਨਕ ਹੈ | ਅਜਿਹੇ ਹਲਾਤ ਵਿਚ ਭਾਰਤੀ ਜਨਤਾ ਪਾਰਟੀ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ | ਉੁਨ੍ਹਾਂ ਕਿਹਾ ਕਿ ਅਜਿਹਾ ਸਮਾਂ ਸਾਰਿਆਂ ਨੂੰ ਹੀ ਮਿਲ ਕੇ ਸਿਆਸਤ ਤੋਂ ਉਪਰ ਉਠ ਕੇ ਆਪਣਾ ਫਰਜ਼ ਸਮਝਣਾ ਚਾਹੀਦਾ ਹੈ |