18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਨਿੱਜਰ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਅਜਨਾਲਾ ਸਕੂਲ ਵਿਖੇ ਸਥਾਪਿਤ ਹੜ੍ਹ ਸਹਾਇਤਾ ਕੇਂਦਰ ਲਈ ਰਵਾਨਾ <br/>

Ad Position 21
No active advertisement
ਅਜੀਤ ਡੈਸਕ 06-09-2025
ਅੰਮਿ੍ਤਸਰ, 5 ਸਤੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਹੋਰਨਾਂ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਸਮੱਗਰੀ ਅਤੇ ਰਾਸ਼ਨ ਵਸਤਾਂ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਅਜਨਾਲਾ ਵਿਖੇ ਦੀਵਾਨ ਵਲੋਂ ਸਥਾਪਿਤ ਹੜ੍ਹ ਸਹਾਇਤਾ ਕੇਂਦਰ ਲਈ ਦੀਵਾਨ ਮੁੱਖ ਦਫ਼ਤਰ ਤੋਂ ਰਵਾਨਾ ਕੀਤੀਆਂ ਗਈਆਂ | ਪ੍ਰਧਾਨ ਡਾ. ਨਿੱਜਰ ਨੇ ਕਿਹਾ ਕਿ ਦੀਵਾਨ ਵਲੋਂ ਆਪਣੇ ਅਜਨਾਲਾ ਸਕੂਲ ਵਿਖੇ ਹੜ੍ਹ ਪੀੜ੍ਹਤਾਂ ਲਈ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ ਹੈ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਇਸ ਮੁਸ਼ਕਿਲ ਘੜੀ ਵਿਚ ਲੋੜੀਂਦੀਆਂ ਵਸਤਾਂ ਲਈ ਸਕੂਲ ਨੰਬਰਾਂ ਤੇ ਸੰਪਰਕ ਕਰਨ ਲਈ ਕਿਹਾ ਗਿਆ ਹੈ | ਉਹਨਾਂ ਨੇ ਕਿਹਾ ਕਿ ਜ਼ਰੂਰਤਮੰਦ ਪਰਿਵਾਰਾਂ ਲਈ ਸਕੂਲ ਵਿਚ ਠਹਿਰਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਦੀਵਾਨ ਵਲੋਂ ਪ੍ਰਭਾਵਿਤ ਇਲਾਕਿਆਂ ਵਿਚ ਸਹਾਇਤਾ ਕਾਰਜ ਪੀੜ੍ਹਤ ਪਰਿਵਾਰਾਂ ਦੇ ਦੁਬਾਰਾ ਸਥਾਪਿਤ ਹੋਣ ਤੱਕ ਜਾਰੀ ਰੱਖੇ ਜਾਣਗੇ | ਇਸ ਮੌਕੇ ਕੁਲਜੀਤ ਸਿੰਘ ਸਾਹਨੀ, ਜਸਪਾਲ ਸਿੰਘ ਢਿੱਲੋਂ, ਹਰਵਿੰਦਰਪਾਲ ਸਿੰਘ ਚੁੱਘ, ਅਵਤਾਰ ਸਿੰਘ ਘੁੱਲਾ, ਏ.ਪੀ.ਐਸ.ਮਾਨ, ਡਾ.ਆਤਮਜੀਤ ਸਿੰਘ ਬਸਰਾ, ਸਰਜੋਤ ਸਿੰਘ ਸਾਹਨੀ, ਜਤਿੰਦਰਬੀਰ ਸਿੰਘ, ਮਨਪ੍ਰੀਤ ਸਿੰਘ, ਹਰਜਿੰਦਰ ਸਿੰਘ ਤੁੰਗ, ਕੰਵਰ ਸੁਖਜਿੰਦਰ ਸਿੰਘ ਛੱਤਵਾਲ, ਏ.ਪੀ.ਐੱਸ.ਚਾਵਲਾ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਵੇਕ ਪਬਲਿਕ ਸਕੂਲ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਪੀੜਤ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਅਗਲੀ ਖ਼ਬਰ ਫੋਕਲੋਰ ਰਿਸਰਚ ਅਕਾਦਮੀ ਤੇ ਰੋਟਰੀ ਕਲੱਬ ਅੰਮਿ੍ਤਸਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਮੱਗਰੀ ਵੰਡੀ
Ad Position 24