18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸੁਲਤਾਨਵਿੰਡ ਦੀ ਸੰਗਤ ਗੁ: ਅਟਾਰੀ ਸਾਹਿਬ ਤੋਂ ਹੜ੍ਹ ਪੀੜਤਾਂ ਦੀ ਮਦਦ ਲਈ ਲੋੜਵੰਦ ਸਮੱਗਰੀ ਲੈ ਕੇ ਹੋਈ ਰਵਾਨਾ

Ad Position 21
No active advertisement
ਗੁਰਦੁਆਰਾ ਅਟਾਰੀ ਸਾਹਿਬ ਤੋਂ ਰਵਾਨਾ ਹੋਣ ਮੌਕੇ ਭਾਈ ਦਿਲਬਾਗ ਸਿੰਘ, ਡਾ. ਸੁਪਿੰਦਰ ਸਿੰਘ, ਮਨਜੀਤ ਸਿੰਘ ਫੌਜੀ, ਜਸਬੀਰ ਸਿੰਘ ਮੰਗਾ, ਸੋਨੂੰ ਮਾਹਲ ਅਤੇ ਹੋਰ ਸੰਗਤਾਂ | ਤਸਵੀਰ : ਗੁਰਨਾਮ ਸਿੰਘ ਬੁੱਟਰ <br/> 06-09-2025
ਸੁਲਤਾਨਵਿੰਡ, 5 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪਿਛਲੇ ਕਈ ਦਿਨਾਂ ਤੋਂ ਖ਼ਰਾਬ ਮੌਨਸੂਨ ਹੋਣ ਕਰਕੇ ਭਾਰੀ ਬਾਰਿਸ਼ ਨਾਲ ਜਿਥੇ ਪੰਜਾਬ ਦੇ ਕਈ ਇਲਾਕੇ ਪਾਣੀ 'ਚ ਡੁੱਬਣ ਨਾਲ ਲੋਕ ਬੇ-ਘਰ ਹੋ ਗਏ, ਜਿਸ ਕਰਕੇ ਲੋਕਾਂ ਦਾ ਭਾਰੀ ਨੁਕਸਾਨ ਹੋੋਇਆ, ੳੇੁਥੇ ਹੀ ਲੋਕ ਭਲਾਈ ਲਈ ਕਈ ਜਥੇਬੰਦੀਆਂ ਅਤੇ ਸੰਸਥਾਵਾਂ ਲੋਕਾਂ ਤੱਕ ਰਾਹਤ ਸਮੱਗਰੀ ਭੇਜ ਕੇ ਆਪਣਾ ਯੋਗਦਾਨ ਪਾ ਰਹੀਆਂ ਹਨ, ਜਿਸ ਦੇ ਚੱਲਦਿਆਂ ਇਤਿਹਾਸਕ ਪਿੰਡ ਸੁਲਤਾਨਵਿੰਡ ਸਥਿਤ ਗੁਰਦੁਆਰਾ ਅਟਾਰੀ ਸਾਹਿਬ ਤੋਂ ਸੁਲਤਾਨਵਿੰਡ ਦੀ ਸੰਗਤ ਦੇ ਸਹਿਯੋਗ ਨਾਲ ਹੜ੍ਹ ਪੀੜਤ ਪਰਿਵਾਰਾਂ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕਰਨ ਉਪਰੰਤ ਤਿੰਨ ਟਰਾਲੀਆਂ ਰਵਾਨਾ ਕੀਤੀਆਂ ਗਈਆਂ, ਜਿਨ੍ਹਾਂ ਰਾਹੀ ਜ਼ਿਲ੍ਹਾ ਅੰਮਿ੍ਤਸਰ ਨਾਲ ਸੰਬੰਧਿਤ ਰਮਦਾਸ ਅਤੇ ਅਜਨਾਲਾ ਦੇ ਵੱਖ-ਵੱਖ ਇਲਾਕਿਆਂ 'ਚ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ | ਇਸ ਮੌਕੇ ਗੱਲਬਾਤ ਕਰਦਿਆਂ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਕਿਹਾ ਕਿ ਪੁਰਾਤਨ ਸਮਿਆਂ ਤੋਂ ਹੀ ਕੁਦਰਤੀ ਆਫਤਾਂ ਨਾਲ ਇਨਸਾਨ ਅਤੇ ਬੇਜੁਬਾਨਾਂ ਦਾ ਭਾਰੀ ਨੁਕਸਾਨ ਹੁੰਦਾ ਆਇਆ ਹੈ ਅਤੇ ਹੁਣ ਜੋ ਕੁਦਰਤ ਦੀ ਮਾਰ ਹੇਠ ਪੰਜਾਬ ਝੱਲ ਰਿਹਾ ਹੈ ਤਾਂ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਇਸ ਆਫਤ ਦੇ ਘੇਰੇ ਅੰਦਰ ਆਏ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ | ਇਸ ਮੌਕੇ ਭਾਈ ਕੁਲਦੀਪ ਸਿੰਘ ਧਾਰੜ, ਡਾ. ਸੁਪਿੰਦਰ ਸਿੰਘ ਢਿੱਲੋਂ, ਪ੍ਰਧਾਨ ਜਸਬੀਰ ਸਿੰਘ ਮੰਗਾ, ਮਨਜੀਤ ਸਿੰਘ ਫੌਜੀ, ਸੋਨੂੰ ਮਾਹਲ, ਰਮਨਦੀਪ ਸਿੰਘ, ਅਰਜੁਨ ਸਿੰਘ, ਹਰਜੀਤ ਸਿੰਘ, ਰੁਪਿੰਦਰਜੀਤ ਸਿੰਘ, ਕਰਨਬੀਰ ਸਿੰਘ, ਤੇਜਪਾਲ ਸਿੰਘ, ਬਾਪੂ ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਬਲਪ੍ਰੀਤ ਸਿੰਘ, ਮੁਖਤਾਰ ਸਿੰਘ, ਅਮਾਨਦੀਪ ਸਿੰਘ, ਸੁਖਬੀਰ ਸਿੰਘ, ਰਮਨਦੀਪ ਸਿੰਘ, ਗੁਰਪ੍ਰੀਤ ਸਿੰਘ ਮਾਨਾਂਵਾਲਾ, ਗੁਰਜੀਤ ਸਿੰਘ, ਜੱਸਾ ਦੋਧੀ, ਨਿਰਵੈਲ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ : ਸ਼ਹੀਦੀ ਨਗਰ ਕੀਰਤਨ ਮਹਿੰਗਾਪੁਰ ਤੋਂ ਰਵਾਨਾ ਹੋ ਕੇ ਗੁ: ਦਮਦਮਾ ਸਾਹਿਬ ਪੂਰਨਪੁਰ (ਯੂ. ਪ... ਅਗਲੀ ਖ਼ਬਰ ਲੋੜ ਪੈਣ 'ਤੇ ਸਾਰਥਿਕ ਵਰਤੋਂ ਲਈ ਹੜ੍ਹ ਪੀੜਤਾਂ ਲਈ ਪੁੱਜ ਰਹੀ ਵਾਧੂ ਰਾਹਤ ਸਮੱਗਰੀ ਗੁਰਦੁਆਰਾ ਸਾਹਿਬਾਨ ਵਿਚ ਸੁਰੱਖਿਅਤ...
Ad Position 24