18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

350 ਸਾਲਾ ਸ਼ਹੀਦੀ ਸ਼ਤਾਬਦੀ : ਸ਼ਹੀਦੀ ਨਗਰ ਕੀਰਤਨ ਮਹਿੰਗਾਪੁਰ ਤੋਂ ਰਵਾਨਾ ਹੋ ਕੇ ਗੁ: ਦਮਦਮਾ ਸਾਹਿਬ ਪੂਰਨਪੁਰ (ਯੂ. ਪੀ.) ਪੁੱਜਾ <br/>

Ad Position 21
No active advertisement
ਅਜੀਤ ਡੈਸਕ 06-09-2025
ਅੰਮਿ੍ਤਸਰ, 5 ਸਤੰਬਰ (ਸਟਾਫ ਰਿਪੋਰਟਰ)-350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਵਲੋਂ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ (ਉੱਤਰ ਪ੍ਰਦੇਸ਼) ਤੋਂ ਚੱਲ ਕੇ ਪਲੀਆ ਕਲਾਂ, ਮੈਲਾਨੀ, ਖੁਟਾਰ, ਘਰੇੜਦੌੜਾ ਆਦਿ ਤੋਂ ਹੁੰਦਾ ਹੋਇਆ ਆਪਣੇ ਅਗਲੇ ਪੜਾਅ ਤਹਿਤ ਰਾਤ ਨੂੰ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁੱਲ ਪੂਰਨਪੁਰ ਵਿਖੇ ਪੁੱਜਾ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਤੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ | ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਅਜੈਬ ਸਿੰਘ ਅਭਿਆਸੀ, ਅਮਰਜੀਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਬੰਡਾਲਾ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ | ਰਸਤੇ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ ਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ | ਦੱਸਣਯੋਗ ਹੈ ਕਿ ਇਹ ਸ਼ਹੀਦੀ ਨਗਰ ਕੀਰਤਨ ਕੱਲ੍ਹ 6 ਸਤੰਬਰ ਨੂੰ ਅਗਲੇ ਪੜਾਅ ਗੁਰਦੁਆਰਾ ਨਾਨਕਮਤਾ ਸਾਹਿਬ (ਉੱਤਰਾਖੰਡ) ਲਈ ਰਵਾਨਾ ਹੋਵੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੀਤ ਸਕੱਤਰ ਗੁਰਨਾਮ ਸਿੰਘ, ਇੰਚਾਰਜ ਸਿੱਖ ਮਿਸ਼ਨ ਉੱਤਰਾਖੰਡ ਭਾਈ ਸੁਖਵਿੰਦਰ ਸਿੰਘ, ਲਖਨਊ ਦੇ ਪ੍ਰਬੰਧਕ ਬਾਬਾ ਗੁਰਨਾਮ ਸਿੰਘ ਮਹਿੰਗਾਪੁਰ ਤੇ ਸ਼ੇਰ ਸਿੰਘ ਸਮੇਤ ਹੋਰ ਸਥਾਨਕ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਉੱਪਲ ਨਿਊਰੋ ਹਸਪਤਾਲ ਵਲੋਂ ਹੜ੍ਹ ਪੀੜਤਾਂ ਲਈ ਦਵਾਈਆਂ ਤੇ ਮੈਡੀਕਲ ਕਿੱਟਾਂ ਵੰਡੀਆਂ-ਡਾ: ਉੱਪਲ <br/> ਅਗਲੀ ਖ਼ਬਰ ਸੁਲਤਾਨਵਿੰਡ ਦੀ ਸੰਗਤ ਗੁ: ਅਟਾਰੀ ਸਾਹਿਬ ਤੋਂ ਹੜ੍ਹ ਪੀੜਤਾਂ ਦੀ ਮਦਦ ਲਈ ਲੋੜਵੰਦ ਸਮੱਗਰੀ ਲੈ ਕੇ ਹੋਈ ਰਵਾਨਾ
Ad Position 24