18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸਾਰੀਆਂ ਪਾਰਟੀਆਂ ਹੜ੍ਹ ਪੀੜਤਾਂ ਦੀ ਸੇਵਾ ਲਈ ਸਰਕਾਰ ਨਾਲ ਹੱਥ ਮਿਲਾਉਂਦੀਆਂ ਤਾਂ ਸੰਕਟ ਅੱਧਾ ਰਹਿ ਜਾਂਦਾ-ਪ੍ਰੋ: ਚਾਵਲਾ

Ad Position 21
No active advertisement
ਅਜੀਤ ਡੈਸਕ 06-09-2025
ਅੰਮਿ੍ਤਸਰ, 5 ਸਤੰਬਰ (ਹਰਮਿੰਦਰ ਸਿੰਘ)-ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਆਗੂ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਸੰਕਟ ਦਾ ਸਾਹਮਣਾ ਕਰਨ ਲਈ ਤਿਆਰ ਹਨ | ਇਸ ਕੁਦਰਤੀ ਆਫ਼ਤ ਦਾ ਸਾਹਮਣਾ ਕਰਨ ਅਤੇ ਲੋਕਾਂ ਦੀ ਮਦਦ ਲਈ ਪੂਰੇ ਪੰਜਾਬ ਤੋਂ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ ਜੋ ਇਕ ਰਿਕਾਰਡ ਹੈ | ਹੁਣ ਪ੍ਰਸ਼ਾਸਨ ਨੂੰ ਕਹਿਣਾ ਪੈ ਰਿਹਾ ਹੈ ਕਿ ਹੁਣ ਹੋਰ ਨਾ ਲਿਆਓ | ਪ੍ਰੋ: ਚਾਵਲਾ ਨੇ ਕਿਹਾ ਪੰਜਾਬ ਦੇ ਸਿਆਸੀ ਆਗੂਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਇਸ ਮੁਸੀਬਤ ਦੀ ਘੜੀ 'ਚ ਵੀ ਆਪਣੇ ਚੋਣ ਹਿੱਤਾਂ ਨੂੰ ਪੂਰਾ ਕਰਨ ਵਿਚ ਰੁੱਝੇ ਹੋਏ ਹਨ | ਜੇਕਰ ਸਾਰੀਆਂ ਸਿਆਸੀ ਪਾਰਟੀਆਂ ਹੜ੍ਹ ਪੀੜਤਾਂ ਦੀ ਸੇਵਾ ਲਈ ਸਰਕਾਰ ਨਾਲ ਹੱਥ ਮਿਲਾਉਂਦੀਆਂ ਤਾਂ ਸੰਕਟ ਅੱਧਾ ਘੱਟ ਜਾਂਦਾ |
Ad Position 22
No active advertisement
ਪਿਛਲੀ ਖ਼ਬਰ ਕਾਰੋਬਾਰੀਆਂ ਨੇ ਦੁੱਗਲ ਦੀ ਅਗਵਾਈ 'ਚ ਏ. ਸੀ. ਐੱਸ. ਟੀ. ਨਾਲ ਕੀਤੀ ਬੈਠਕ <br/> ਅਗਲੀ ਖ਼ਬਰ ਲੋਕ ਭਲਾਈ ਮੰਚ ਪੰਜਾਬ ਦੀ ਮੀਟਿੰਗ <br/>
Ad Position 24