18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸੁਲਤਾਨਵਿੰਡ ਅੱਪਰ ਦੁਆਬ ਨਹਿਰ ਕੰਢੇ ਸੜਕ 'ਤੇ ਪਏ ਗਹਿਰੇ ਖੱਡੇ

Ad Position 21
No active advertisement
ਅਜੀਤ ਡੈਸਕ 06-09-2025
ਸੁਲਤਾਨਵਿੰਡ, 5 ਸਤੰਬਰ (ਗੁਰਨਾਮ ਸਿੰਘ ਬੁੱਟਰ)-ਲਗਾਤਾਰ ਹੋ ਰਹੀਆਂ ਬਾਰਿਸ਼ਾਂ ਕਾਰਨ ਜਿਥੇ ਸ਼ਹਿਰ ਦੀਆਂ ਸੜਕਾਂ ਅਤੇ ਹਾਈਵੇ ਟੁੱਟਣ ਕਾਰਨ ਸੜਕਾਂ 'ਤੇ ਗਹਿਰੇ ਖੱਡੇ ਪੈਣ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਆ ਰਹੀਆਂ ਹਨ ਉਥੇ ਹੀ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਨਵੇਂ ਬਣ ਰਹੇ ਫਲਾਈਓਵਰ ਦੇ ਕੋਲ ਬਾਰਿਸ਼ਾਂ ਕਰਕੇ ਡੂੰਘੇ ਖੱਡੇ ਪਏ ਹੋਏ ਹਨ ਜਿਨ੍ਹਾਂ ਕਰਕੇ ਰਾਹਗੀਰ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ ਉਥੇ ਹੀ ਗੁਰੂ ਰਾਮਦਾਸ ਲੰਗਰ ਹਾਲ ਦੇ ਮਿਸਤਰੀ ਲਖਵਿੰਦਰ ਸਿੰਘ ਵਾਸੀ ਪਿੰਡ ਸੁਲਤਾਨਵਿੰਡ ਰਾਹਗੀਰਾਂ ਦੀ ਸਹੂਲਤ ਲਈ ਖੱਡਿਆਂ 'ਚ ਮਿੱਟੀ ਪਾਉਣ ਦੀ ਨਿਸ਼ਕਾਮ ਸੇਵਾ ਕਰ ਰਿਹਾ ਹੈ | ਗੱਲਬਾਤ ਕਰਦਿਆਂ ਲਖਵਿੰਦਰ ਸਿੰਘ ਨੇ ਦੱਸਿਆ ਕਿ ਮੇਰੀ ਉਮਰ 55 ਸਾਲ ਹੈ ਅਤੇ ਪਿਛਲੇ ਦਿਨੀਂ ਜੋ ਭਾਰੀ ਬਾਰਿਸ਼ਾਂ ਹੋਈਆਂ ਹਨ ਉਸ ਨਾਲ ਅੱਪਰ ਦੁਆਬ ਨਹਿਰ ਕੰਢੇ ਵਾਲੀ ਸੜਕ 'ਤੇ ਗਹਿਰੇ ਖੱਡੇ ਬਣ ਗਏ ਸਨ ਜਿਨ੍ਹਾਂ ਕਰਕੇ ਕਈ ਰਾਹਗੀਰ ਮੇਰੀਆਂ ਨਜ਼ਰਾਂ ਸਾਹਮਣੇ ਨਿੱਕੇ ਹਾਦਸਿਆਂ ਦਾ ਸ਼ਿਕਾਰ ਹੋਏ ਹਨ ਜਿਸ ਨੂੰ ਲੈ ਕੇ ਮੇਰੇ ਵਲੋਂ ਮਿੱਟੀ ਪੁੱਟ ਕੇ ਖੱਡੇ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਦੇ ਸਮਾਧਾਨ ਪ੍ਰੋਜੈਕਟ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮੱਗਰੀ ਵੰਡੀ <br/>... ਅਗਲੀ ਖ਼ਬਰ ਬਿਸ਼ਪ ਮਨੋਜ ਚਰਨ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ <br/>
Ad Position 24