18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਦੇ ਸਮਾਧਾਨ ਪ੍ਰੋਜੈਕਟ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮੱਗਰੀ ਵੰਡੀ <br/>

Ad Position 21
No active advertisement
ਅਜੀਤ ਡੈਸਕ 06-09-2025
ਅੰਮਿ੍ਤਸਰ, 5 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਦੇ ਸਮਾਧਾਨ ਪ੍ਰੋਜੈਕਟ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮੱਗਰੀ ਵੰਡੀ ਗਈ | ਇਸ ਸੰਬੰਧੀ ਸਵਾਮੀ ਰੰਜੀਤਾਨੰਦ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਹਿਮਾਚਲ 'ਚ ਪਿਛਲੇ ਕੁਝ ਦਿਨਾਂ ਤੋਂ ਹੋਈ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਮਾਝਾ ਖੇਤਰ ਦੇ ਕਈ ਪਿੰਡ ਪਾਣੀ 'ਚ ਡੁੱਬ ਗਏ ਹਨ ਅਤੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਸੰਸਥਾਨ ਦੇ ਆਫ਼ਤ ਪ੍ਰਬੰਧਨ ਪ੍ਰੋਗਰਾਮ ਸਮਾਧਾਨ ਤਹਿਤ ਅੱਜ ਹੜ੍ਹ ਪ੍ਰਭਾਵਿਤ ਰਮਦਾਸ, ਅਜਨਾਲਾ, ਸ਼ਹਿਜ਼ਾਦਾ, ਡੇਰਾ ਬਾਬਾ ਨਾਨਕ ਦੇ ਪਿੰਡਾਂ 'ਚ ਸੰਸਥਾਨ ਦੇ ਨੌਜਵਾਨ ਭਰਾਵਾਂ ਨੇ ਨਿਰਸਵਾਰਥ ਭਾਵ ਨਾਲ ਲੋਕਾਂ ਨੂੰ ਆਟਾ, ਦਾਲਾਂ, ਖੰਡ, ਦੁੱਧ, ਨਮਕ, ਬਿਸਕੁਟ, ਰਸ, ਰੋਟੀ, ਪੀਣ ਵਾਲਾ ਪਾਣੀ, ਮਸਾਲੇ, ਜ਼ਰੂਰੀ ਦਵਾਈਆਂ ਆਦਿ ਰਾਸ਼ਨ ਕਿੱਟਾਂ 'ਚ ਰਾਹਤ ਸਮੱਗਰੀ ਵੰਡੀ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ <br/> ਅਗਲੀ ਖ਼ਬਰ ਸੁਲਤਾਨਵਿੰਡ ਅੱਪਰ ਦੁਆਬ ਨਹਿਰ ਕੰਢੇ ਸੜਕ 'ਤੇ ਪਏ ਗਹਿਰੇ ਖੱਡੇ
Ad Position 24