ਅੰਮਿ੍ਤਸਰ, 5 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰਾਜ ਬਿਜਲੀ ਬੋਰਡ ਆਲ ਕੈਡਰਜ਼ ਪੈਨਸ਼ਨਰਜ਼ ਐਸੋਸੀਏਸ਼ਨ ਸੂਬਾ ਕਮੇਟੀਆਂ ਦੇ ਆਗੂਆਂ ਦੀ ਹੰਗਾਮੀ ਮੀਟਿੰਗ ਆਨਲਾਈਨ ਜੇ. ਪੀ. ਸਿੰਘ ਔਲਖ ਸਰਪ੍ਰਸਤ ਪ੍ਰਧਾਨ, ਅਜੀਤ ਸਿੰਘ ਔਜਲਾ ਪੰਜਾਬ ਕਮੇਟੀ ਪ੍ਰਧਾਨ, ਜੈ ਦੇਵ ਰਿਸ਼ੀ ਸਕੱਤਰ ਪੰਜਾਬ ਕਮੇਟੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੀਟਿੰਗ 'ਚ ਪੰਜਾਬ 'ਚ ਆਏ ਭਿਆਨਕ ਹੜ੍ਹਾਂ ਕਰਕੇ ਬਹੁਤ ਹੀ ਨਾਜੁਕ ਤੇ ਗੰਭੀਰ ਸਥਿਤੀ ਦੇ ਚਲਦਿਆਂ ਲੋਕਾਂ ਦੇ ਹੋਏ ਜਾਨੀ ਮਾਲੀ ਨੁਕਸਾਨ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ | ਆਗੂਆਂ ਨੇ ਦੱਸਿਆ ਪੀੜਤਾਂ ਦੇ ਮੁੜ ਵਸੇਬੇ ਲਈ ਬਹੁਤ ਵੱਡੇ ਉਪਰਾਲੇ ਦੀ ਲੋੜ ਨੂੰ ਮਹਿਸੂਸ ਕਰਦਿਆਂ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਦੇ ਪੈਨਸ਼ਨਰਾਂ ਨੇ ਇਕ ਦਿਨ ਦੀ ਤਨਖਾਹ ਅਤੇ ਪੈਨਸ਼ਨ ਮੁੱਖ ਮੰਤਰੀ ਰਾਹਤ ਫੰਡ 'ਚ ਭੇਜਣ ਦਾ ਫੈਸਲਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਤੰਬਰ ਦੇ ਮਹੀਨੇ ਤਨਖਾਹ 'ਚੋਂ ਪੈਨਸ਼ਨਰਾਂ ਦੀ ਇਕ ਦਿਨ ਦੀ ਤਨਖਾਹ ਦੀ ਕਟੌਤੀ ਕਰਵਾ ਕੇ ਮੁੱਖ ਮੰਤਰੀ ਰਾਹਤ ਫੰਡ 'ਚ ਦੇਣਗੇ |