18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹਾਂ ਨਾਲ 100 ਫੀਸਦੀ ਨੁਕਸਾਨੇ ਘਰਾਂ ਤੇ ਮੌਤਾਂ ਦਾ ਮੁਆਵਜ਼ਾ ਤੁਰੰਤ ਜ਼ਾਰੀ ਕੀਤਾ ਜਾਵੇ-ਡੀ. ਸੀ.

Ad Position 21
No active advertisement
ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੜ੍ਹਾਂ ਸੰਬੰਧੀ ਮੀਟਿੰਗ ਕਰਦੇ ਹੋਏ | ਤਸਵੀਰ ਰਾਹੀਂ : ਗੁਰਪ੍ਰੀਤ ਸਿੰਘ <br/> 06-09-2025
ਅਜਨਾਲਾ, 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹ੍ਹੜਾਂ ਦੌਰਾਨ 100 ਫੀਸਦੀ ਨੁਕਸਾਨੇ ਘਰਾਂ ਅਤੇ ਹੋਈਆਂ ਮੌਤਾਂ ਦਾ ਮੁਆਵਜਾ ਦੇਣ ਲਈ ਤੁਰੰਤ ਕਾਰਵਾਈ ਆਰੰਭੀ ਜਾਵੇ ਤਾਂ ਜੋ ਆਉਂਦੇ ਦਿਨਾਂ ਵਿਚ ਪੀੜਤਾਂ ਨੂੰ ਮੁਆਵਜਾ ਰਾਸ਼ੀ ਦਿੱਤੀ ਜਾ ਸਕੇ | ਇਹ ਖੁਲਾਸਾ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਅਜਨਾਲਾ ਵਿਖੇ ਡਿਊਟੀ ਕਰ ਰਹੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਪ੍ਰਭਾਵਿਤ ਨਾਗਰਿਕਾਂ ਲਈ ਰਾਹਤ ਅਤੇ ਮੁੜ ਵਸੇਬਾ ਯਤਨ ਪਹਿਲਾਂ ਹੀ ਆਰੰਭੇ ਜਾ ਚੁੱਕੇ ਹਨ | ਉਨ੍ਹਾਂ ਜ਼ਿਲ੍ਹਾ ਮਾਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੇ ਸੰਬੰਧਿਤ ਐੱਸ. ਡੀ. ਐੱਮਜ਼ ਅਤੇ ਹੋਰਨਾਂ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਮੁਆਵਜ਼ੇ ਅਤੇ ਰਾਹਤ ਸਮੱਗਰੀ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਆਮ ਨਾਗਰਿਕ ਇਸ ਰਾਹਤ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ | ਡੀ. ਸੀ. ਸ੍ਰੀਮਤੀ ਸਾਹਨੀ ਨੇ ਦੱਸਿਆ ਕਿ ਪਿੰਡਾਂ ਵਿਚ ਹੜ੍ਹਾਂ ਦੇ ਪਾਣੀ ਦਾ ਪੱਧਰ ਹੁਣ ਘੱਟ ਰਿਹਾ ਹੈ ਪਰ ਨੀਵੇਂ ਇਲਾਕਿਆਂ ਵਿਚ ਪਾਣੀ ਖੜ੍ਹਾ ਹੋਣ ਕਰਕੇ ਕੀਟਾਣੂਆਂ ਅਤੇ ਗੰਦੇ ਪਾਣੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਖਦਸ਼ੇ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਨੂੰ ਤੁਰੰਤ ਰੋਕਥਾਮ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਨੂੰ ਫ਼ੈਲਣ ਤੋਂ ਰੋਕਿਆ ਜਾ ਸਕੇ | ਇਸ ਤੋਂ ਇਲਾਵਾ ਸਿਹਤ ਅਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਉੱਚ ਖਤਰੇ ਵਾਲੇ ਇਲਾਕਿਆਂ ਵਿਚ ਘਰ-ਘਰ ਸਰਵੇਖਣ ਕਰਨ ਲਈ ਤੁਰੰਤ ਰਿਸਪੌਂਸ ਟੀਮਾਂ ਦਾ ਗਠਨ ਕਰਕੇ ਤਾਇਨਾਤੀ ਯਕੀਨੀ ਬਣਾਈ ਜਾਵੇ | ਇਸ ਤੋਂ ਇਲਾਵਾ ਸੰਭਾਵਿਤ ਮਾਮਲਿਆਂ ਨਾਲ ਨਜਿੱਠਣ ਲਈ ਸਾਰੀਆਂ ਜ਼ਰੂਰੀ ਦਵਾਈਆਂ, ਡਾਇਗਨੋਸਟਿਕ ਕਿੱਟਾਂ ਅਤੇ ਹਸਪਤਾਲਾਂ ਵਿਚ ਬੈੱਡਾਂ ਦੀ ਉਪਲਬੱਧਤਾ ਵੀ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਸਾਰੇ ਸਿਹਤ ਕੇਂਦਰਾਂ ਵਿਚ ਦਰਜ ਮਾਮਲਿਆਂ ਦੀ ਨਿਗਰਾਨੀ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ਵਿਚ ਫੋਗਿੰਗ ਵੀ ਕਰਵਾਈ ਜਾਵੇ | ਉਨ੍ਹਾਂ ਸੰਬੰਧਿਤ ਵਿਭਾਗਾਂ ਨੂੰ ਇਸ ਸੰਬੰਧੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ | ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਰਮਜੀਤ ਕੌਰ, ਐੱਸ. ਡੀ. ਐੱਮ. ਅੰਮਿ੍ਤਸਰ-1 ਗੁਰਸਿਮਰਨ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਧਿਕਾਰੀ ਅਮਨਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੰਦੀਪ ਮਲਹੋਤਰਾ, ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਵੀ ਦਰਿਆ ਦੇ ਧੁੱਸੀ ਬੰਨ੍ਹ 'ਚ ਪਏ ਪਾੜ ਪੂਰਨ ਲਈ ਸੰਗਤਾਂ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਦਾ ਸਹਿਯੋਗ ਕਰਨ- ਮੁੱਖ ਗੰੰ... ਅਗਲੀ ਖ਼ਬਰ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਪੰਜਾਬ 'ਚ ਅਜਨਾਲਾ ਵਿਖੇ ਦੂਜਾ ਰਾਹਤ ਕੇਂਦਰ ਸਥਾਪਿਤ-ਕਾਲਕਾ, ਕਾਹਲੋਂ...
Ad Position 24