ਸੁਲਤਾਨਵਿੰਡ, 6 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ 'ਚ ਜੋ ਕੁਦਰਤ ਦੀ ਮਾਰ ਪਈ ਉਸ ਨਾਲ ਕਈ ਘਰ ਤਬਾਹ ਹੋ ਗਏ ਜਿਸ ਕਰਕੇ ਬਹੁਤ ਸਾਰੇ ਲੋਕ ਬੇ-ਘਰ ਹੋਣ ਕਰਕੇ ਸੜਕਾਂ 'ਤੇ ਆ ਚੁਕੇ ਹਨ, ਜਿਨ੍ਹਾਂ ਦੇ ਮੁੜ ਵਸੇਬੇ ਲਈ ਵੱਖ-ਵੱਖ ਸੰਸਥਾਵਾਂ ਅਤੇ ਜਥੇਬੰਦੀਆਂ ਨਿਸ਼ਕਾਮ ਸੇਵਾ ਵਿਚ ਜੁਟੀਆਂ ਹੋਈਆਂ ਹਨ | ਗੱਲਬਾਤ ਕਰਦਿਆਂ ਸੁਲਤਾਨਵਿੰਡ ਦੋਬੁਰਜੀ ਲਿੰਕ ਰੋਡ ਸਥਿਤ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ (ਰਜਿ) ਦੀ ਚੇਅਰਪਰਸਨ ਬੀਬੀ ਸੰਦੀਪ ਕੌਰ ਖਾਲਸਾ ਨੇ ਕਿਹਾ ਕਿ ਜਿਥੇ ਹੜ੍ਹਾਂ ਨਾਲ ਕਈ ਤਰ੍ਹਾਂ ਦਾ ਨੁਕਸਾਨ ਹੋਇਆ ਹੈ ਉਸ ਦੇ ਚਲਦਿਆਂ ਜੋ ਬੱਚੇ ਸਕੂਲਾਂ ਕਾਲਜਾਂ ਵਿਚ ਪੜ੍ਹ ਰਹੇ ਸਨ ਉਨ੍ਹਾਂ ਦੇ ਮਾਪੇ ਫੀਸਾਂ ਭਰਨ ਵਿਚ ਅਸਮੱਰਥ ਹੋ ਗਏ ਹਨ ਜੋਕਿ ਬੱਚਿਆਂ ਦੀਆਂ ਫੀਸਾਂ ਲਈ ਭਾਈ ਧਰਮ ਸਿੰਘ ਖਾਲਸਾ ਟਰੱਸਟ ਪਿੰਡ ਸੁਲਤਾਨਵਿੰਡ ਵਿਖੇ ਆਪਣੀਆਂ ਅਰਜ਼ੀਆਂ ਦਾਖਲ ਕਰਵਾਉਣ ਜਿਨ੍ਹਾਂ ਦੇ ਬੱਚਿਆ ਦੀਆਂ ਫੀਸਾ ਟਰੱਸਟ ਵਲੋਂ ਸਿੱਧੀਆਂ ਵਿਦਿਅਕ ਸੰਸਥਾਵਾਂ ਤੱਕ ਪਹੁੰਚਦੀਆਂ ਕੀਤੀਆਂ ਜਾਣਗੀਆਂ |