ਅੰਮਿ੍ਤਸਰ, 6 ਸਤੰਬਰ (ਗਗਨਦੀਪ ਸ਼ਰਮਾ)-ਰੋਟਰੀ ਕਲੱਬ ਅੰਮਿ੍ਤਸਰ ਮਿਡਟਾਊਨ ਵਲੋਂ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਪ੍ਰਸਿੱਧ ਅਧਿਆਪਕਾਂ ਮਮਤਾ ਸ਼ਰਮਾ, ਜੋਗਿੰਦਰ ਕੌਰ, ਪਵਨ ਕੁਮਾਰ, ਮਨੀਸ਼ ਕੁਮਾਰ, ਸ਼ਾਂਤਾ ਕਪੂਰ, ਕਿਸ਼ੋਰੀ ਅਰੋੜਾ ਅਤੇ ਮੋਨਿਕਾ ਮੈਨੀ ਨੂੰ ਸਿੱਖਿਆ ਦੇ ਖੇਤਰ 'ਚ ਬੇਮਿਸਾਲ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਮੁੱਖ ਮਹਿਮਾਨ ਹਿਮਾਚਲ ਸਟੇਟ ਹਾਇਰ ਐਜੂਕੇਸ਼ਨ ਕੌਂਸਲ ਦੇ ਚੇਅਰਮੈਨ ਪ੍ਰੋ. ਐੱਸ. ਐੱਸ. ਬਹਿਲ ਨੇ ਕਿਹਾ ਕਿ ਅਧਿਆਪਕ, ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ, ਮੁੱਲਾਂ ਦੀ ਸਥਾਪਨਾ ਅਤੇ ਉਨ੍ਹਾਂ ਨੂੰ ਕਾਮਯਾਬੀ ਦੀ ਰਾਹ 'ਤੇ ਲਿਜਾਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਰੋਟਰੀ ਕਲੱਬ ਅੰਮਿ੍ਤਸਰ ਮਿਡਟਾਊਨ ਦੇ ਪ੍ਰਧਾਨ ਡਾ. ਆਰ. ਕੇ. ਬੇਦੀ ਨੇ ਕਿਹਾ ਕਿ ਅਧਿਆਪਕ ਦਿਵਸ ਮਨਾਉਣ ਦਾ ਮੁੱਖ ਉਦੇਸ਼ ਅਧਿਆਪਕਾਂ ਦੇ ਬੇਮਿਸਾਲ ਯੋਗਦਾਨ ਨੂੰ ਸਨਮਾਨ ਦੇਣਾ ਸੀ, ਜੋ ਨੌਜਵਾਨ ਮਨਾਂ ਨੂੰ ਪ੍ਰੇਰਿਤ ਕਰਦੇ ਹਨ ਅਤੇ ਸਮਾਜ ਨੂੰ ਸੰਵਾਰਦੇ ਹਨ | ਇਸ ਮੌਕੇ ਸਕੱਤਰ ਰੋਟੇਰੀਅਨ ਬੀ. ਕੇ. ਗੁਪਤਾ, ਪੀ. ਡੀ. ਜੀ. ਅਵਿਨਾਸ਼ ਮੋਹਿੰਦਰੂ, ਪੀ. ਡੀ. ਜੀ. ਅਰੁਣ ਕਪੂਰ, ਅਸਿਸਟੈਂਟ ਗਵਰਨਰ ਰੋਟੇਰੀਅਨ ਅਸ਼ਵਨੀ ਅਵਸਥੀ ਆਦਿ ਵੀ ਹਾਜ਼ਰ ਸਨ |