23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਜਨਤਕ ਜਥੇਬੰਦੀਆਂ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਕੈਂਪ <br/>

Ad Position 21
No active advertisement
ਅਜੀਤ ਡੈਸਕ 07-09-2025

ਅੰਮਿ੍ਤਸਰ, 6 ਸਤੰਬਰ (ਗਗਨਦੀਪ ਸ਼ਰਮਾ)-ਜਨਤਕ ਜਥੇਬੰਦੀਆਂ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਕੈਂਪ ਲਗਾਇਆ ਗਿਆ, ਜਿਸ ਵਿਚ ਹੜ੍ਹ ਪ੍ਰਭਾਵਿਤ ਪਿੰਡਾਂ ਤੋਂ ਪੁੱਜੇ ਲੋੜਵੰਦ ਪਰਿਵਾਰਾਂ ਨੂੰ ਤਰਪਾਲਾਂ, ਆਟਾ, ਬਿਸਕੁਟ, ਰਸ ਆਦਿ ਜ਼ਰੂਰੀ ਚੀਜ਼ਾਂ ਦਿੱਤੀਆਂ ਗਈਆਂ | ਸੀਟੂ ਦੇ ਸੂਬਾਈ ਵਿੱਤ ਸਕੱਤਰ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਦੱਸਿਆ ਕਿ ਸੀਟੂ, ਜਨਵਾਦੀ ਇਸਤਰੀ ਸਭਾ, ਕੁਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਸਭਾ ਦੇ ਸਾਂਝੇ ਉਦਮਾਂ ਸਦਕਾ ਹੜ੍ਹ ਪੀੜਤਾਂ ਦੀ ਮਦਦ ਲਈ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਇਸੇ ਤਰ੍ਹਾਂ ਰਾਹਤ ਸਮੱਗਰੀ ਦੀ ਵੰਡ ਕੀਤੀ ਜਾਵੇਗੀ | ਇਸ ਦੌਰਾਨ ਜਨਵਾਦੀ ਇਸਤਰੀ ਸਭਾ ਦੀ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਕਵਲਜੀਤ ਕੌਰ, ਐਡਵੋਕੇਟ ਨਵਜੀਤ ਸਿੰਘ ਟੁਰਨਾ, ਐਡਵੋਕੇਟ ਗਗਨਦੀਪ ਸਿੰਘ, ਕੁੱਲ ਹਿੰਦ ਕਿਸਾਨ ਸਭਾ ਵਲੋਂ ਸਵਿੰਦਰ ਸਿੰਘ ਮੀਰਾਂਕੋਟ, ਸੀਟੂ ਵਲੋਂ ਕਾ. ਚਰਨਜੀਤ ਸਿੰਘ ਮਜੀਠਾ, ਤਰਸੇਮ ਸਿੰਘ ਟਪਿਆਲਾ, ਗੁਰਦੀਪ ਸਿੰਘ ਬੁਤਾਲਾ, ਨਰਿੰਦਰ ਪਾਲ ਚਮਿਆਰੀ, ਕਿਰਪਾ ਰਾਮ, ਯਸ਼ਪਾਲ ਸ਼ਰਮਾ, ਪ੍ਰੇਮ ਬਿਲਾਸ ਪਰਾਸ਼ਰ, ਸੁਖਦੇਵ ਆਦਿ ਸਾਥੀ ਵੀ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ ਨੇ ਹੜ੍ਹ ਪੀੜਤਾਂ ਨਾਲ ਕੋਝਾ ਮਜ਼ਾਕ ਕੀਤਾ-ਧਾਲੀਵਾਲ <br/> ਅਗਲੀ ਖ਼ਬਰ ਦਾਣਾ ਮੰਡੀ ਭਗਤਾਂਵਾਲਾ ਵਿਖੇ 1509 ਦੀ ਆਮਦ ਸ਼ੁਰੂ ਭਾਅ 'ਚ ਤੇਜ਼ੀ, 3650 ਰੁਪਏ ਪ੍ਰਤੀ ਕੁਇੰਟਲ ਤੱਕ ਵਿਕੀ ਫ਼ਸਲ <b...
Ad Position 24