ਅਜਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ 'ਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵਲੋਂ ਹੜ੍ਹਾਂ ਦੀ ਕੁਦਰਤੀ ਕਰੋਪੀ ਨੂੰ ਮਾਈਨਿੰਗ ਨਾਲ ਜੋੜਨ ਦੇ ਦਿੱਤੇ ਗਏ ਬਿਆਨ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਨੇ ਪੀੜਤਾਂ ਲਈ ਸਹਾਰਾ ਬਨਣ ਦੀ ਬਜਾਏ ਪੰਜਾਬ, ਪੰਜਾਬੀਅਤ ਵਿਰੋਧੀ ਕੋਝਾ ਤੇ ਅਤਿ ਨਿੰਦਾਯੋਗ ਮਜਾਕ ਕੀਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਚੌਹਾਨ ਪੰਜਾਬ ਦੇ ਹੜ੍ਹ ਪੀੜਿਤ ਇਲਾਕੇ ਦਾ ਦੌਰਾ ਕਰਕੇ ਆਪ ਅੱਖੀਂ ਵੇਖ ਕੇ ਗਏ ਹਨ ਕਿ ਕਿਸ ਤਰ੍ਹਾਂ ਫਸਲਾਂ ਤੇ ਘਰਾਂ ਦੀ ਤਬਾਹੀ ਹੋਈ ਹੈ | ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਉਹ ਦਿੱਲੀ ਜਾ ਕੇ ਪੰਜਾਬ ਲਈ ਤੁਰੰਤ ਰਾਹਤ ਪੈਕੇਜ ਐਲਾਨਦੇ ਪਰ ਉਨ੍ਹਾਂ ਪੰਜਾਬ ਭਾਜਪਾ ਦੇ ਆਗੂਆਂ ਮਗਰ ਲੱਗ ਕੇ ਕੁਦਰਤੀ ਕਰੋਪੀ ਨੂੰ ਮਾਈਨਿੰਗ ਦੇ ਨਾਲ ਜੋੜ ਕੇ ਸਾਡੇ ਸਮੇਤ ਹੜ੍ਹ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਦਿੱਤਾ |
ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ ਨੇ ਹੜ੍ਹ ਪੀੜਤਾਂ ਨਾਲ ਕੋਝਾ ਮਜ਼ਾਕ ਕੀਤਾ-ਧਾਲੀਵਾਲ <br/>
ਅਜੀਤ ਡੈਸਕ
07-09-2025