23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਨੌਜਵਾਨ 'ਤੇ ਹਮਲਾ ਕਰਨ ਦੇ ਦੋਸ਼ 'ਚ ਸੱਤ ਨਾਮਜ਼ਦ

Ad Position 21
No active advertisement
ਅਜੀਤ ਡੈਸਕ 07-09-2025
ਅੰਮਿ੍ਤਸਰ, 6 ਸਤੰਬਰ (ਗਗਨਦੀਪ ਸ਼ਰਮਾ)-ਸੀ?ਡਿਵੀਜ਼ਨ ਪੁਲਿਸ ਵਲੋਂ ਘਰ 'ਚ ਦਾਖਲ ਹੋ ਕੇ ਨੌਜਵਾਨ 'ਤੇ ਹਮਲਾ ਕਰਨ ਦੇ ਦੋਸ਼ 'ਚ ਸੱਤ ਨੂੰ ਨਾਮਜ਼ਦ ਕੀਤਾ ਗਿਆ ਹੈ | ਬਾਜਾਰ ਗੁੱਜਰਾਂਵਾਲਾ ਦੇ ਰਹਿਣ ਵਾਲੇ ਸੋਹਣ ਸਿੰਘ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਸਦੇ ਲੜਕੇ ਬਰਜਿੰਦਰ ਸਿੰਘ ਦਾ ਬੀਤੇ ਦਿਨੀਂ ਮਾਮੂਲੀ ਝਗੜਾ ਹੋਇਆ ਸੀ, ਉਸੇ ਰਜਿੰਸ਼ 'ਚ ਕਥਿਤ ਦੋਸ਼ੀਆਂ ਨੇ ਉਸਦੇ ਲੜਕੇ 'ਤੇ ਚਾਕੂ ਅਤੇ ਬੇਸਬਾਲ ਨਾਲ ਹਮਲਾ ਕਰ ਦਿੱਤਾ | ਪੁਲਿਸ ਵਲੋਂ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਗੋਪੀ, ਸਲਮਾਨ, ਲੱਡੂ, ਸੈਮ, ਰਿਤਕ, ਬੁਗੀ ਪਹਿਲਵਾਨ ਦਾ ਲੜਕਾ ਅਤੇ ਦੀਪੂ ਸਾਰੇ ਵਾਸੀ ਚੌਂਕ ਚਬੂਤਰਾ, ਅੰਮਿ੍ਤਸਰ ਦੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਫੈਂਸਿੰਗ ਐਸੋਸੀਏਸ਼ਨ ਵਲੋਂ ਸਟੇਟ ਫੈਂਸਿੰਗ ਦੇ ਜੇਤੂਆਂ ਦਾ ਸਨਮਾਨ <br/> ਅਗਲੀ ਖ਼ਬਰ ਗਲਾਡਾ ਨੇ ਕਾਲੋਨਾਈਜ਼ਰਾਂ ਨੂੰ ਨੋ ਡਿਊ ਸਰਟੀਫਿਕੇਟ ਨਹੀਂ ਕੀਤੇ ਜਾਰੀ
Ad Position 24