23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਣੀ ਬਾਜ਼ਾਰ, ਸ਼ਰੀਫ਼ਪੁਰਾ ਵਿਖੇ ਸਜਿਆ 'ਵਿਸ਼ੇਸ਼ ਗੁਰਮਤਿ ਸਮਾਗਮ

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਣੀ ਬਾਜ਼ਾਰ, ਸ਼ਰੀਫ਼ਪੁਰਾ ਵਿਖੇ ਸਜਾਏ 'ਵਿਸ਼ੇਸ਼ ਗੁਰਮਤਿ ਸਮਾਗਮ' ਦੌਰਾਨ ਗੁਰਮਤਿ ਵਿਚਾਰਾਂ ਸਰਵਨ ਕਰਾਉਂਦੇ ਗਿਆਨੀ ਸਤਪਾਲ ਸਿੰਘ ਅਤੇ ਭਾਈ ਗਗਨਦੀਪ ਸਿੰਘ ਦੇ ਰਾਗੀ ਜਥੇ ਨੂੰ ਸਨਮਾਨਤ ਕਰਦੇ ਹੋਏ ਪ੍ਰਚਾਰਕ ਭਾਈ ਤਰਸੇਮ ਸਿੰਘ, ਪ੍ਰਧਾਨ ਪਿ੍ੰ: ਤਰਨਜੀਤ ਸਿੰਘ ਸ਼ਰੀਫ਼ਪੁਰਾ, ਬਿਕਰਮਜੀਤ ਸਿੰਘ ਤੇ ਹੋਰ | ਤਸਵੀਰਾਂ : ਨਿਰਮਲ ਸਟੂਡੀਓ <br/> 07-09-2025
ਅੰਮਿ੍ਤਸਰ, 6 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ 8 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਗੁਰੂ ਨਗਰੀ ਵਿਚ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਅਰੰਭ ਕੀਤੀ ਗਈ ਲੜੀ ਦੌਰਾਨ 5ਵਾਂ ਗੁਰਮਤਿ ਸਮਾਗਮ ਬੀਤੀ ਰਾਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਣੀ ਬਾਜ਼ਾਰ, ਸ਼ਰੀਫ਼ਪੁਰਾ ਵਿਖੇ ਸ਼ਰਧਾ ਸਹਿਤ ਸਜਾਇਆ ਗਿਆ | ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਹੈੱਡ ਗ੍ਰੰਥੀ ਗਿਆਨੀ ਸਤਪਾਲ ਸਿੰਘ, ਭਾਈ ਗਗਨਦੀਪ ਸਿੰਘ ਤੇ ਭਾਈ ਰਾਜੇਸ਼ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਤਰਸੇਮ ਸਿੰਘ ਪ੍ਰਚਾਰਕ ਨੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਿੰਘ ਸਾਹਿਬ ਤੇ ਜਥਿਆਂ ਨੂੰ ਗੁ: ਕਮੇਟੀ ਦੇ ਪ੍ਰਧਾਨ ਪਿ੍ੰਸੀਪਲ ਤਰਨਜੀਤ ਸਿੰਘ ਸ਼ਰੀਫ਼ਪੁਰਾ, ਵਧੀਕ ਮੈਨੇਜਰ ਬਿਕਰਮ ਸਿੰਘ, ਮੀਤ ਮੈਨੇਜਰ ਅਜੇ ਸਿੰਘ, ਰਣਜੀਤ ਸਿੰਘ ਲਾਲੀ, ਤਜਿੰਦਰ ਸਿੰਘ ਬਾਊ, ਸਤਵੰਤ ਸਿੰਘ, ਗੁਰਪ੍ਰੀਤ ਸਿੰਘ ਗੋਪੀ ਤੇ ਹਰਦੇਵ ਸਿੰਘ ਆਦਿ ਵਲੋਂ ਸਿਰੋਪਾਉ ਭੇਟ ਕਰਕੇ ਸਨਮਾਨਤ ਕੀਤਾ ਗਿਆ |
ਅੱਜ ਦਾ ਸਮਾਗਮ : ਮਿਤੀ : 7 ਸਤੰਬਰ, ਐਤਵਾਰ | ਸਮਾਂ : ਸ਼ਾਮ 7 ਤੋਂ ਰਾਤ 9.30 ਵਜੇ ਤੱਕ | ਸਥਾਨ : ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ (ਟਾਹਲੀ ਸਾਹਿਬ) ਵਿਰਾਸਤੀ ਮਾਰਗ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ-ਕਟਿਹਾਰ ਤੇ ਅੰਮਿ੍ਤਸਰ-ਛਪਰਾ ਵਿਚਾਲੇ ਰਾਖਵੀਂ ਤਿਉਹਾਰ ਸਪੈਸ਼ਲ ਰੇਲ ਗੱਡੀ ਚਲਾਉਣ ਦਾ ਫੈਸਲਾ ਅਗਲੀ ਖ਼ਬਰ ਪੁਲਿਸ ਵਰਦੀ 'ਚ ਆਇਆ ਵਿਅਕਤੀ, ਦੁਕਾਨਦਾਰ ਨੂੰ ਬਿਨਾਂ ਪੈਸੇ ਦਿੱਤੇ ਲੈ ਗਿਆ ਸਾਮਾਨ <br/>
Ad Position 24