ਚੌਕ ਮਹਿਤਾ, 21 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਪੁਲਿਸ ਥਾਣਾ ਮਹਿਤਾ ਚੌਕ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਫਲਤਾ ਹਾਸਿਲ ਕਰਦੇ ਹੋਏ 600 ਨਸ਼ੀਲੀਆਂ ਗੋਲੀਆਂ ਸਮੇਤ 3 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ | ਇਸ ਸੰਬੰਧੀ ਥਾਣਾ ਮਹਿਤਾ ਦੇ ਐੱਸ. ਐੱਚ. ਓ. ਹਰਪਾਲ ਸਿੰਘ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਲੋਂ ਗਸ਼ਤ ਦੌਰਾਨ ਪਿੰਡ ਕੁਹਾਟਵਿੰਡ ਤੋਂ ਕਰਨ ਕਮਲ ਸਿੰਘ ਉਰਫ ਕਰਨ, ਉਦੇ ਸਿੰਘ ਅਤੇ ਸਲਵੰਤ ਸਿੰਘ ਉਰਫ ਸੱਤਾ ਨੂੰ 600 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕੀਤਾ ਗਿਆ | ਜਿਸ ਸੰਬੰਧੀ ਉਕਤ ਦੋਸ਼ੀਆਂ ਖ਼ਿਲਾਫ਼ ਥਾਣਾ ਮਹਿਤਾ ਵਿਖੇ ਮੁਕੱਦਮਾ ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ | ਉਕਤ ਗਿ੍ਫਤਾਰ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਅਵੇਗੀ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ |