19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਵਜੋਂ ਕੀਤਾ ਦਾਅਵਾ ਪੇਸ਼

Ad Position 21
No active advertisement
ਅਜੀਤ ਡੈਸਕ 22-09-2025
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਅਜਨਾਲਾ)-ਕਾਂਗਰਸੀ ਪਾਰਟੀ ਪ੍ਰਤੀ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾਅ ਰਹੇ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨਗੀ ਦੇ ਅਹੁਦੇ ਲਈ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਦਾਅਵੇਦਾਰੀ ਦਾ ਪੱਤਰ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਨਿਯੁਕਤ ਅਬਜਰਵਰ ਡਾ. ਸੀ. ਪੀ. ਜੋਸ਼ੀ ਨੂੰ ਸੌਂਪਿਆ ਗਿਆ ਹੈ | ਯੂਥ ਕਾਂਗਰਸੀ ਆਗੂ ਜੁਗਰਾਜ ਸਿੰਘ ਰਿਆੜ, ਹਰਪਾਲ ਸਿੰਘ ਗਗਨ ਢਿੱਲੋਂ ਸਮੇਤ ਹੋਰਨਾਂ ਨੇ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਦੀ ਦਾਅਵੇਦਾਰੀ ਪੇਸ਼ ਕਰਨ ਦਾ ਸਮਰਥਨ ਕਰਦਿਆਂ ਕਾਂਗਰਸ ਪਾਰਟੀ ਦੀ ਹਾਈਕਮਾਂਡ ਕੋਲੋਂ ਮੰਗ ਕੀਤੀ ਕਿ ਕੰਵਰਪ੍ਰਤਾਪ ਸਿੰਘ ਅਜਨਾਲਾ ਨੂੰ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਵਜੋਂ ਜਿੰਮੇਵਾਰੀ ਸੌਂਪੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸੁਸਰੀ ਦੇ ਹਮਲੇ ਸਬੰਧੀ ਕਿਸਾਨਾਂ ਦਾ ਵਫ਼ਦ ਤੱਪੜ ਹਰਨੀਆਂ ਫੈਕਟਰੀ ਦੇ ਪ੍ਰਬੰਧਕਾਂ ਨੂੰ ਮਿਲਿਆ ਅਗਲੀ ਖ਼ਬਰ ਜ਼ਿੰਦਗੀ-ਮੌਤ ਨਾਲ ਜੂਝ ਰਹੇ ਹੜ੍ਹ ਪੀੜਤਾਂ ਲਈ 'ਕੰਟੇਨਰ ਹੋਮ' ਲੈ ਕੇ ਆਬਾਦੀ ਚੰਡੀਗੜ੍ਹ (ਰਮਦਾਸ) ਪੁੱਜੀ ਬਾਰ੍ਹਵੀਂ ਕ...
Ad Position 24